ਮੋਹਾਲੀ ਅਦਾਲਤ ਨੇ ਬਰਖ਼ਾਸਤ AIG ਰਾਜਜੀਤ ਸਿੰਘ ਨੂੰ ਐਲਾਨਿਆ ਭਗੌੜਾ

Rajneet Kaur
2 Min Read

ਚੰਡੀਗੜ੍ਹ: ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ।  ਮੋਹਾਲੀ ਅਦਾਲਤ ਨੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਰਾਜਜੀਤ ਸਿੰਘ ਕਰੋੜਾਂ ਰੁਪਏ ਦੀ ਨਸ਼ਾ ਤਸਕਰੀ, ਜਬਰਨ ਵਸੂਲੀ ਤੇ ਭ੍ਰਿਸ਼ਟਾਚਾਰ ਦੇ ਕੇਸ ‘ਚ ਮਾਰਚ ਮਹੀਨੇ ਤੋਂ ਫਰਾਰ ਚੱਲ ਰਿਹਾ ਹੈ।ਦਸ ਦਈਏ ਕਿ ਰਾਜਜੀਤ ਸਿੰਘ ਨੇ ਸਮੱਗਲਰਾਂ ਨਾਲ ਮਿਲੀਭੁਗਤ ਕਰ ਕੇ ਬੇਕਸੂਰ ਵਿਅਕਤੀਆਂ ਨੂੰ ਝੂਠੇ ਕੇਸਾਂ ‘ਚ ਫਸਾਇਆ ਤੇ ਇੰਦਰਜੀਤ ਦੇ ਨਾਲ ਜ਼ਬਰਦਸਤੀ ਰੈਕੇਟ ਚਲਾਇਆ। ਪੰਜਾਬ ‘ਚ ਕਰੋੜਾਂ ਰੁਪਏ ਦੇ ਨਸ਼ਾ ਤਸਕਰੀ ਕੇਸ ਵਿਚ ਸੀਲਬੰਦ ਰਿਪੋਰਟ ਖੁੱਲ੍ਹਣ ਦੇ ਬਾਅਦ CM ਮਾਨ ਨੇ ਰਾਜਜੀਤ ਸਿੰਘ ਹੁੰਦਲ ਨੂੰ ਬਰਖਾਸਤ ਕਰ ਦਿੱਤਾ ਸੀ।ਇਸ ਦੇ ਬਾਅਦ ਤੋਂ ਉਹ ਫਰਾਰ ਹੈ।

STF ਨੂੰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਏ ਹਨ। 18 ਮਈ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ। ਪਰ ਰਾਜਜੀਤ ਦਾ ਅਜੇ ਤੱਕ ਕੋਈ ਕੋਈ ਅਤਾ-ਪਤਾ ਨਹੀਂ ਹੈ।

ਦਸਣਯੋਗ ਹੈ ਕਿ  ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੂਬੇ ਵਿਚ ਨਸ਼ਾ ਤਸਕਰੀ ਦੀ ਜਾਂਚ ਲਈ 2017 ਵਿਚ ਵਿਸ਼ੇਸ਼ ਜਾਂਚ ਦਲ ਦਾ ਗਠਨ ਕੀਤਾ ਸੀ। SIT ਨੇ ਜਾਂਚ ਦੇ ਬਾਅਦ 4 ਸੀਲਬੰਦ ਰਿਪੋਰਟ ਹਾਈਕੋਰਟ ‘ਚ ਦਾਖਲ ਕੀਤੀ। ਇਨ੍ਹਾਂ ਵਿਚੋਂ ਤਿੰਨ ਰਿਪੋਰਟ ਨੂੰ ਹਾਈਕੋਰਟ ਨੇ ਖੋਲ੍ਹ ਕੇ ਪੰਜਾਬ ਸਰਕਾਰ ਨੂੰ ਕਾਰਵਾਈ ਲਈ ਭੇਜੀ ਸੀ। ਰਿਪੋਰਟ ਦੇ ਆਧਾਰ ‘ਤੇ AIG ਰਾਜਜੀਤ ਸਿੰਘ ਹੁੰਦਲ ਖਿਲਾਫ ਕਾਰਵਾਈ ਕੀਤੀ ਗਈ ਸੀ।STF ਦੇ ਤਤਕਾਲੀ ਮੁਖੀ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ‘ਚ ਟੀਮ ਨੇ ਤਤਕਾਲੀ ਇੰਸਪੈਕਟਰ ਇੰਦਰਜੀਤ ਸਿੰਘ ਨੂੰ 6 ਕਿਲੋ ਹੈਰੋਇਨ ਨਾਲ ਗ੍ਰਿਫਤਾਰ ਕੀਤਾ ਸੀ।

ਰਾਜਜੀਤ ਖ਼ਿਲਾਫ਼ STF ਤੇ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਕੀਤੇ ਗਏ ਸਨ। ਜਿਸ ਤੋਂ ਬਾਅਦ STF ਵੱਲੋਂ ਮੁਲਜ਼ਮ ਰਾਜਜੀਤ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment