ਭਾਨਾ ਸਿੱਧੂ ਨੂੰ ਮੁਹਾਲੀ ਅਦਾਲਤ ਨੇ 14 ਦਿਨਾਂ ਲਈ  ਨਿਆਂਇਕ ਹਿਰਾਸਤ ‘ਚ ਭੇਜਿਆ

Rajneet Kaur
2 Min Read

ਨਿਊਜ਼ ਡੈਸਕ:  ਭਾਨਾ ਸਿੱਧੂ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਉਸਨੂੰ  ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ  ਭਾਨਾ ਸਿੱਧੂ ਨੂੰ 14 ਦਿਨਾਂ ਲਈ  ਨਿਆਂਇਕ ਹਿਰਾਸਤ ‘ਚ ਭੇਜ ਦਿਤਾ ਹੈ।  ਹੁਣ ਭਾਨਾ ਸਿੱਧੂ ਨੂੰ 14 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ, ਇਸ ਦੌਰਾਨ ਉਹ ਪਟਿਆਲਾ ਜੇਲ ਵਿਚ ਰਹਿਣਗੇ।

ਦਸ ਦਈਏ ਕਿ ਭਾਨਾ ਸਿੱਧੂ ਅਤੇ ਅਮਨ ਸਿੱਧੂ ਨੂੰ ਮੁਹਾਲੀ ਦੇ ਥਾਣਾ ਫੇਜ਼ 1 ਵਿਚ ਮੁਕਦਮਾ ਨੰਬਰ 9/24 ’ਤੇ ਆਈਪੀਸੀ ਦੀ ਧਾਰਾ 294, 387, 506 ਤਹਿਤ ਨਾਮਜ਼ਦ ਕੀਤਾ ਗਿਆ ਹੈ। ਇਸ ਦੇ ਚਲਦਿਆਂ ਉਸ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਦਸਿਆ ਜਾ ਰਿਹਾ ਹੈ ਕਿ ਫੇਜ਼ 5 ਦੀ ਇਕ ਇਮੀਗ੍ਰੇਸ਼ਨ ਮਾਲਕ ਦੀ ਸ਼ਿਕਾਇਤ ਮਗਰੋਂ ਇਹ ਕਾਰਵਾਈ ਹੋਈ ਹੈ।

ਇਸ ਤੋਂ ਪਹਿਲਾਂ ਲੁਧਿਆਣਾ ਵਿਚ ਇਕ ਮਹਿਲਾ ਟਰੈਵਲ ਏਜੰਟ ਨੇ ਉਸ ਦੇ ਵਿਰੁਧ ਧਰਨਾ ਚੁੱਕਣ ਬਦਲੇ  10,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਸੀ, ਜਿਸ ਮਗਰੋਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ।  ਹਾਲਾਂਕਿ ਬਾਅਦ ਵਿਚ ਭਾਨਾ ਸਿੱਧੂ ਨੂੰ ਇਸ ਮਾਮਲੇ ਵਿਚ ਜ਼ਮਾਨਤ ਮਿਲ ਗਈ। ਇਸ ਤੋਂ ਪਹਿਲਾਂ ਹੀ ਭਾਨਾ ਸਿੱਧੂ ਵਿਰੁਧ ਇਕ ਹੋਰ ਮਾਮਲਾ ਦਰਜ ਹੋ ਗਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

 

Share this Article
Leave a comment