Breaking – ਮਜੀਠੀਆ ਨੂੰ ਮੁਹਾਲੀ ਅਦਾਲਤ ਨੇ 8 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

TeamGlobalPunjab
2 Min Read

ਮੋਹਾਲੀ  – ਮਜੀਠੀਆ ਨੂੰ ਮੁਹਾਲੀ ਅਦਾਲਤ ਨੇ 8 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ। ਜ਼ਮਾਨਤ ਅਰਜ਼ੀ ਤੇ ਸੁਣਵਾਈ ਕੱਲ੍ਹ 24 ਫਰਵਰੀ ਨੁੂੰ ਹੋਵੇਗੀ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਅੰਮ੍ਰਿਤਸਰ ਪੂਰਬੀ ਤੋਂ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਅੱਜ ਸੁਪਰੀਮ ਕੋਰਟ ਦੇ ਹੁਕਮ ਮੁਤਾਬਕ ਮੋਹਾਲੀ ਦੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ ।

ਵਰਨਣਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਵਿੱਚ ਡਰੱਗ ਦਾ ਮੁੱਦਾ ਇਕ ਰਾਜਨੀਤਕ ਮੁੱਦਾ ਬਣਿਆ ਹੋਇਆ ਹੈ । ਸਾਲ 2017 ਵਿੱਚ ਹੋਈਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਖਾਸ ਕਰਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ੇ ਦਾ ਲੱਕ ਤੋੜਨ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਜੇਲ੍ਹ ਭੇਜਣ ਦਾ ਇੱਕੀ ਬਾਰਾਂ ਜਣੇ ਜ਼ਿਆਦਾ ਮੰਥਨ ਵਾਅਦਾ ਕੀਤਾ ਸੀ ਪਰ ਸਾਢੇ ਚਾਰ ਸਾਲ ਨਿਕਲ ਜਾਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਕੋਈ ਕਾਰਵਾਈ ਨਹੀਂ ਕੀਤੀ ਜਦਕਿ ਪੰਜਾਬ ਕੋਹੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਕਾਂਗਰਸ ਆਗੂ ਐੱਸ ਟੀ ਐੱਫ ਦੀ ਰਿਪੋਰਟ ਖੁਲ੍ਹਵਾਉਣ ਨੂੰ ਲੈ ਕੇ ਅਤੇ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰਦੇ ਰਹੇ ਹਨ ਪਰ ਜਿਉਂ ਹੀ ਪੰਜਾਬ ਵਿੱਚ ਸੱਤਾ ਪਰਿਵਰਤਨ ਹੋਇਆ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਤਾ ਪੁਲਸ ਦੇ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਐੱਸ ਟੀ ਐੱਫ ਦੀ ਰਿਪੋਰਟ ਦੇ ਆਧਾਰ ਤੇ ਕੇਸ ਦਰਜ ਕਰ ਲਿਆ ਇਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਪੁਲਸ ਦੀ ਗ੍ਰਿਫਤਾਰੀ ਤੋਂ ਬਚਣ ਲਈ ਅਦਾਲਤ ਵਿਚ ਅਗੇਤੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਮੁਹਾਲੀ ਅਦਾਲਤ ਤੇ ਇੱਥੋਂ ਤੱਕ ਹਾਈ ਕੋਰਟ ਨੇ ਵੀ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਵਿਧਾਨ ਸਭਾ ਚੋਣਾਂ ਹੋਣ ਕਰਕੇ ਮਜੀਠੀਆ ਨੂੰ ਉਸ ਗ੍ਰਿਫ਼ਤਾਰੀ ਤੋਂ ਰਾਹਤ ਦਿੰਦੇ ਹੋਏ ਤੇਈ ਫਰਵਰੀ ਨੂੰ ਅਦਾਲਤ ਵਿਚ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਸਨ

Share this Article
Leave a comment