ਮੋਹਾਲੀ ਲਾਇਸੈਂਸ ਘੋਟਾਲਾ: RTO ਪ੍ਰਦੀਪ ਢਿੱਲੋਂ ਦੀ ਗ੍ਰਿਫ਼ਤਾਰੀ ਲਈ ਮੁੜ ਜਾਰੀ ਹੋਏ ਵਾਰੰਟ

Global Team
2 Min Read

ਮੋਹਾਲੀ: ਪੰਜਾਬ ਵਿੱਚ ਹੋਏ ਡਰਾਈਵਿੰਗ ਲਾਇਸੈਂਸ ਘੋਟਾਲੇ ਵਿੱਚ ਨਾਮਜਦ ਕੀਤੇ ਗਏ ਮੋਹਾਲੀ ਦੇ ਆਰ.ਟੀ.ਓ. ਪ੍ਰਦੀਪ ਕੁਮਾਰ ਢਿੱਲੋਂ ਦੀ ਗ੍ਰਿਫ਼ਤਾਰੀ ਲਈ ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਇਕ ਵਾਰ ਫਿਰ ਵਾਰੰਟ ਜਾਰੀ ਕਰ ਦਿੱਤੇ ਗਏ ਹਨ ਤੇ 13 ਮਈ ਤੱਕ ਪੇਸ਼ ਹੋਣ ਲਈ ਕਿਹਾ ਗਿਆ। ਇਸ ਤੋਂ ਪਹਿਲਾਂ, 1 ਮਈ ਤੱਕ ਦੇ ਵਾਰੰਟ ਜਾਰੀ ਹੋਏ ਸਨ।

ਦੱਸਣਯੋਗ ਹੈ ਕਿ ਪ੍ਰਦੀਪ ਕੁਮਾਰ ਕੇਸ ਵਿੱਚ ਨਾਮ ਆਉਣ ਤੋਂ ਬਾਅਦ ਤੋਂ ਹੀ ਫਰਾਰ ਚੱਲ ਰਿਹਾ ਹੈ। ਉਸ ਵੱਲੋਂ ਅੰਤ੍ਰਿਮ ਜਮਾਨਤ ਲਈ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਦਾਖਲ ਕੀਤੀ ਗਈ ਅਰਜ਼ੀ ਪਹਿਲਾਂ ਹੀ ਰੱਦ ਹੋ ਚੁੱਕੀ ਹੈ। ਹੁਣ ਮੰਨਿਆ ਜਾ ਰਿਹਾ ਹੈ ਕਿ ਉਹ ਹਾਈਕੋਰਟ ਤੱਕ ਪਹੁੰਚ ਕਰ ਸਕਦਾ ਹੈ।

ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੀ ਗੰਭੀਰਤਾ ਦਿਖਾਈ। ਦੋਸ਼ੀਆਂ ਖਿਲਾਫ਼ ਤੁਰੰਤ ਕਾਰਵਾਈ ਨਾ ਹੋਣ ਕਰਕੇ 24 ਅਪ੍ਰੈਲ ਨੂੰ ਵਿਜੀਲੈਂਸ ਬਿਊਰੋ ਦੇ ਚੀਫ ਐਸਪੀਐਸ ਪਰਮਾਰ ਸਮੇਤ ਤਿੰਨ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ। ਇਨ੍ਹਾਂ ਵਿੱਚ ਏ.ਆਈ.ਜੀ. ਸਵਰਨਦੀਪ ਸਿੰਘ ਅਤੇ ਜਲੰਧਰ ਵਿਜੀਲੈਂਸ ਰੇਂਜ ਦੇ ਐਸ.ਐਸ.ਪੀ. ਹਰਪ੍ਰੀਤ ਸਿੰਘ ਵੀ ਸ਼ਾਮਲ ਹਨ। ਹੁਣ ਵਿਜੀਲੈਂਸ ਬਿਊਰੋ ਦੀ ਕਮਾਨ ਏ.ਡੀ.ਜੀ.ਪੀ. ਪ੍ਰਵੀਨ ਕੁਮਾਰ ਨੂੰ ਸੌਂਪੀ ਗਈ ਹੈ।

7 ਅਪ੍ਰੈਲ ਨੂੰ ਰੀਜਨਲ ਟਰਾਂਸਪੋਰਟ ਅਥਾਰਟੀ (RTA) ਦੇ ਦਫਤਰਾਂ ਅਤੇ ਡਰਾਈਵਿੰਗ ਟੈਸਟ ਕੇਂਦਰਾਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਰਿਸ਼ਵਤਖੋਰੀ ਅਤੇ ਹੋਰ ਗੜਬੜੀਆਂ ਵਿੱਚ ਸ਼ਾਮਲ 24 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੋਕੇ ‘ਤੇ 16 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ ਏਜੰਟਾਂ ਕੋਲੋਂ ₹40,900 ਨਕਦ ਰਕਮ ਵੀ ਬਰਾਮਦ ਹੋਈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment