ਮੁਹਾਲੀ ਪੁਲਿਸ ਨੇ ਗੈਂਗਸਟਰ ਭੁੱਲਰ ਦਾ ਸਾਥੀ ਭਾਰੀ ਮਾਤਰਾ ‘ਚ ਅਸਲੇ ਸਮੇਤ ਕੀਤਾ ਗ੍ਰਿਫ਼ਤਾਰ

TeamGlobalPunjab
2 Min Read

ਮੁਹਾਲੀ : ਮੁਹਾਲੀ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਭਾਰੀ ਸਫਲਤਾ ਹਾਸਲ ਹੋਈ ਹੈ। ਪੁਲਿਸ ਵੱਲੋਂ ਗੈਂਗਸਟਰਾਂ ਦਾ ਇਕ ਹੋਰ ਗਰੁੱਪ ਬੇਨਕਾਬ ਕਰਕੇ ਕੋਲਕਾਤਾ ਵਿੱਚ ਮਾਰੇ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਨੇੜਲਾ ਸਾਥੀ, ਜੋ ਗਾਇਕ ਤੇ ਗੀਤਕਾਰ ਹੈ, ਨੂੰ ਭਾਰੀ ਮਾਤਰਾ ਵਿਚ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।

ਅੱਜ ਇਥੇ ਐੱਸਐੱਸਪੀ ਵਿਵੇਕ ਸ਼ੀਲ ਸੋਨੀ ਨੇ  ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁਹਾਲੀ ਪੁਲਿਸ ਵੱਲੋਂ ਗੈਂਗਸਟਰਾਂ ਦੇ ਵੱਖ-ਵੱਖ ਗਰੁੱਪਾਂ ਵਿਰੁੱਧ ਚਲਾਈ ਹੋਈ ਵਿਸ਼ੇਸ਼ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਜੂਨ 2021 ਵਿੱਚ ਪੰਜਾਬ ਪੁਲਿਸ ਦੀ ਜਾਣਕਾਰੀ ਉਤੇ ਕਲਕੱਤਾ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਸਿੰਘ ਭੁੱਲਰ ਤੇ ਜਸਪ੍ਰੀਤ ਸਿੰਘ ਜੱਸੀ ਦੇ ਨੇੜਲੇ ਸਾਥੀ ਹਰਬੀਰ ਸਿੰਘ ਸੋਹਲ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਪਿੰਡੀ ਔਲਖ ਥਾਣਾ ਸੋਦਾ ਜ਼ਿਲ੍ਹਾ ਅੰਮ੍ਰਿਤਸਰ ਨੂੰ ਦੋ 30 ਬੋਰ ਚਾਇਨੀ ਪਿਸਤੌਲ ਤੇ 07 ਮੈਗਜ਼ੀਨਾਂ ਤੇ ਐਮਨੀਸ਼ਨ ਸਮੇਤ ਲੁਕਣ ਵਾਲੇ ਟਿਕਾਣੇ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਹਰਬੀਰ ਸਿੰਘ ਪੇਸ਼ੇ ਵੱਜੋਂ ਪੰਜਾਬੀ ਗੀਤਕਾਰ ਅਤੇ ਗਾਇਕ ਵੀ ਹੈ। ਜੈਪਾਲ ਸਿੰਘ ਭੁੱਲਰ ਤੇ ਜਸਪ੍ਰੀਤ ਸਿੰਘ ਜੱਸੀ ਨੇ ਵੱਡੀਆਂ ਡਕੈਤੀਆਂ ਮਾਰ ਕੇ ਅਤੇ ਕਾਰੋਬਾਰੀਆ ਤੋਂ ਫਿਰੌਤੀਆ ਲੈ ਕੇ ਬਹੁਤ ਸਾਰੀ ਜਾਇਦਾਦਾ ਹਰਬੀਰ ਸਿੰਘ ਤੇ ਇਸ ਦੇ ਰਿਸ਼ਤੇਦਾਰਾਂ ਦੇ ਨਾਮ ਖਰੀਦੀਆਂ ਹੋਈਆ ਸਨ। ਗਾਇਕ ਗੈਗਸਟਰ ਜੂਨ 2021 ਤੋਂ ਫ਼ਰਾਰ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment