Mohali RPG attack case: ਅੱਤ/ਵਾ/ਦੀ ਲਖਬੀਰ ਲੰਡਾ ਦਾ ਕਰੀਬੀ ਗੁਰਪਿੰਦਰ ਬਿੰਦੂ ਚੜਿਆ ਪੁਲਿਸ ਅੜਿੱਕੇ

Rajneet Kaur
2 Min Read

ਚੰਡੀਗੜ੍ਹ: ਪੰਜਾਬ ਪੁਲਿਸ ਨੇ 2022 ਦੇ ਮੋਹਾਲੀ RPG ਹਮਲੇ ਦੇ ਇੱਕ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।  ਪੁਲਿਸ ਨੇ ਦੱਸਿਆ ਕਿ ਮੁੱਖ ਦੋਸ਼ੀ ਦੀ ਪਛਾਣ ਗੁਰਪਿੰਦਰ ਉਰਫ ਬਿੰਦੂ ਵਜੋਂ ਹੋਈ ਹੈ। ਪੁਲਿਸ ਵੱਲੋਂ ਫੜਿਆ ਗਿਆ ਗੁਰਪਿੰਦਰ ਸਿੰਘ ਪਿੰਦੂ ਕੈਨੇਡਾ ਬੈਠੇ ਲਖਬੀਰ ਸਿੰਘ ਲੰਡਾ ਦਾ ਕਰੀਬੀ ਹੈ। ਦੱਸ ਦੇਈਏ ਕਿ 9 ਮਈ 2022 ਨੂੰ ਮੋਹਾਲੀ ਵਿਖੇ ਪੁਲਿਸ ਹੈਡ ਕੁਆਰਟਰ ‘ਤੇ ਲਗਭਗ 7:15 ਮਿੰਟ ‘ਤੇ ਹਮਲਾ ਹੋਇਆ ਸੀ।

ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 2022 ਦੇ ਮੋਹਾਲੀ ਆਰਪੀਜੀ ਹਮਲੇ ਦੇ ਮੁੱਖ ਦੋਸ਼ੀ ਗੁਰਪਿੰਦਰ ਉਰਫ਼ ਬਿੰਦੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਹਮਲੇ ਦੌਰਾਨ ਮੁਲਜ਼ਮ ਨਿਸ਼ਾਨ ਸਿੰਘ ਅਤੇ ਚੜ੍ਹਤ ਸਿੰਘ ਦੇ ਲਗਾਤਾਰ ਸੰਪਰਕ ਵਿੱਚ ਸੀ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ‘ਚ ਹੁਣ ਤੱਕ 9 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਡੀਜੀਪੀ ਨੇ ਦੱਸਿਆ ਕਿ 25 ਅਪ੍ਰੈਲ 2022 ਨੂੰ ਮੁਲਜ਼ਮ ਚੜਤ ਸਿੰਘ, ਨਿਸ਼ਾਨ ਸਿੰਘ ਅਤੇ ਬਲਜਿੰਦਰ ਰੈਂਬੋ ਆਰਪੀਜੀ ਅਤੇ ਅਸਾਲਟ ਰਾਈਫਲਾਂ ਦੀ ਖੇਪ ਤਰਨਤਾਰਨ ਤੋਂ ਅੰਮ੍ਰਿਤਸਰ ਲੈ ਕੇ ਆਏ ਸਨ ਅਤੇ ਇਹ ਖੇਪ ਅੰਮ੍ਰਿਤਸਰ ਦੇ ਅਲਫਾ ਮਾਲ ਨੇੜੇ ਬਿੰਦੂ ਦੇ ਘਰ ਰੱਖੀ ਸੀ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਨੇ ਉਸੇ ਰਾਤ ਦੋਨਾਂ ਗੋਲੀਕਾਂਡਾਂ-ਦੀਪਕ ਅਤੇ ਇੱਕ ਨਾਬਾਲਗ ਨੂੰ ਆਪਣੇ ਘਰ ਵਿੱਚ ਪਨਾਹ ਵੀ ਦਿੱਤੀ ਸੀ।

ਹੁਣ ਤੱਕ 9 ਮੁਲਜ਼ਮ ਗ੍ਰਿਫ਼ਤਾਰ ਹੋ ਚੁੱਕੇ ਹਨ। ਇਕ ਹੋਰ ਦੋਸ਼ੀ ਨਾਬਾਲਗ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇੱਕ ਹੋਰ ਦੋਸ਼ੀ ਦੀਪਕ ਕੁਮਾਰ ਨੂੰ ਹਾਲ ਹੀ ਵਿੱਚ NIA ਨੇ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 11 ਹੋ ਗਈ ਹੈ। 13 ਮਈ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਿਸ ਨੇ ਲਖਬੀਰ ਸਿੰਘ ਲੰਡਾ ਨੂੰ ਮੋਹਾਲੀ ਬਲਾਸਟ ਕੇਸ ਦਾ ਮੁੱਖ ਸਾਜਿਸ਼ਕਰਤਾ ਐਲਾਨ ਦਿੱਤਾ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment