ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਸ਼ਮੀ ਇਹ ਵੱਕਾਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ 9ਵੇਂ ਭਾਰਤੀ ਕ੍ਰਿਕਟਰ ਹਨ। ਵਿਸ਼ਵ ਕੱਪ 2023 ‘ਚ ਸ਼ਮੀ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ ਤੇ ਉਸ ਨੇ ਟੂਰਨਾਮੈਂਟ ‘ਚ ਸਭ ਤੋਂ ਵੱਧ ਵਿਕਟਾਂ ਲਈਆਂ। ਸ਼ਮੀ ਨੇ 7 ਮੈਚਾਂ ‘ਚ ਕੁੱਲ 24 ਵਿਕਟਾਂ ਲਈਆਂ ਸਨ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੁਹੰਮਦ ਸ਼ਮੀ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ। ਭਾਰਤ ਧਰਤੀ ‘ਤੇ ਖੇਡੇ ਗਏ ਵਿਸ਼ਵ ਕੱਪ ‘ਚ ਸ਼ਮੀ ਨੇ ਟੀਮ ਇੰਡੀਆ ਨੂੰ ਫਾਈਨਲ ‘ਚ ਪਹੁੰਚਾਉਣ ‘ਚ ਅਹਿਮ ਭੂਮਿਕਾ ਨਿਭਾਈ ਸੀ।
ਅਰਜੁਨ ਐਵਾਰਡ ਪ੍ਰਾਪਤ ਕਰਨ ਤੋਂ ਬਾਅਦ ਮੁਹੰਮਦ ਸ਼ਮੀ ਨੇ ਕਿਹਾ, ‘ਇਹ ਪੁਰਸਕਾਰ ਮੇਰੇ ਲਈ ਇਕ ਸੁਪਨੇ ਵਾਂਗ ਹੈ, ਲੋਕ ਇਸ ਪੁਰਸਕਾਰ ਨੂੰ ਜਿੱਤਣ ਲਈ ਪੂਰੀ ਜ਼ਿੰਦਗੀ ਉਡੀਕ ਕਰਦੇ ਰਹਿੰਦੇ ਹਨ। ਮੈਨੂੰ ਖੁਸ਼ੀ ਹੈ ਕਿ ਮੈਨੂੰ ਇਹ ਪੁਰਸਕਾਰ ਪ੍ਰਾਪਤ ਕਰਨ ਲਈ ਨਾਮਜ਼ਦ ਕੀਤਾ ਗਿਆ ਹੈ। ਇਹ ਪੁਰਸਕਾਰ ਪ੍ਰਾਪਤ ਕਰਨਾ ਮੇਰੇ ਲਈ ਸੁਪਨੇ ਵਰਗਾ ਹੈ ਕਿਉਂਕਿ ਮੈਂ ਆਪਣੀ ਜ਼ਿੰਦਗੀ ‘ਚ ਕਈ ਲੋਕਾਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਹੁੰਦਿਆਂ ਦੇਖਿਆ ਹੈ।’
Mohammed Shami receiving Arjuna Award for his brilliance in Indian cricket.
– A proud moment for all Indian cricket fans. ❤️pic.twitter.com/OfUoZBYfQW
— Johns. (@CricCrazyJohns) January 9, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।