ਭੋਪਾਲ: ਭਾਜਪਾ ਵਿਧਾਇਕ ਦਲ ਦੇ ਨੇਤਾ ਮੋਹਨ ਯਾਦਵ ਨੇ ਅੱਜ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਜਗਦੀਸ਼ ਦੇਵੜਾ ਅਤੇ ਰਾਜੇਂਦਰ ਸ਼ੁਕਲਾ ਨੇ ਰਾਜ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਾਜ਼ਰ ਸਨ।
ਮੋਹਨ ਯਾਦਵ ਦੇ ਨਾਲ ਸਿਰਫ਼ ਦੋ ਉਪ ਮੁੱਖ ਮੰਤਰੀਆਂ ਨੇ ਸਹੁੰ ਚੁੱਕੀ ਹੈ। ਬਾਕੀ ਮੰਤਰੀ ਮੰਡਲ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਹੀ ਕਾਰਨ ਹੈ ਕਿ ਬੁੱਧਵਾਰ (13 ਦਸੰਬਰ) ਨੂੰ ਕਿਸੇ ਹੋਰ ਨੂੰ ਸਹੁੰ ਨਹੀਂ ਚੁਕਾਈ ਗਈ। ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਮੰਤਰੀ ਮੰਡਲ ‘ਚ ਫੇਰਬਦਲ ਹੋਣ ਵਾਲਾ ਹੈ।
मैं डॉ॰ मोहन यादव ईश्वर की शपथ लेता हूँ… pic.twitter.com/4WPKTXLQev
— Dr Mohan Yadav (@DrMohanYadav51) December 13, 2023
ਸਹੁੰ ਚੁੱਕ ਸਮਾਗਮ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ ਹੋਰ ਵੀਆਈਪੀ ਮਹਿਮਾਨ ਛੱਤੀਸਗੜ੍ਹ ਲਈ ਰਵਾਨਾ ਹੋਏ। ਹੁਣ ਇਹ ਸਾਰੇ ਛੱਤੀਸਗੜ੍ਹ ਦੇ ਨਾਮਜ਼ਦ ਮੁੱਖ ਮੰਤਰੀ ਵਿਸ਼ਨੂੰਦੇਵ ਸਾਈਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਸ਼ਾਮ ਕਰੀਬ 4 ਵਜੇ ਹੋਣਾ ਹੈ।
LIVE: Swearing-in ceremony of new government of Madhya Pradesh. https://t.co/MahR50UYbW
— BJP (@BJP4India) December 13, 2023
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।