ਰੋਹਤਕ: ਹਿਮਾਚਲ ਪ੍ਰਦੇਸ਼ ਦੇ ਕਸੌਲੀ ਵਿੱਚ ਹਰਿਆਣਾ ਭਾਜਪਾ ਦੇ ਪ੍ਰਧਾਨ ਮੋਹਨ ਲਾਲ ਬਡੌਲੀ ਖ਼ਿਲਾਫ਼ ਬਲਾ.ਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹਰਿਆਣਾ ਭਾਜਪਾ ਦੇ ਪ੍ਰਧਾਨ ਮੋਹਨ ਲਾਲ ਬਡੋਲੀ ਪੂਰੇ ਮਾਮਲੇ ‘ਤੇ ਮੀਡੀਆ ਦੇ ਸਵਾਲਾਂ ਤੋਂ ਬਚਦੇ ਨਜ਼ਰ ਆਏ। ਹਾਲ ਹੀ ‘ਚ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਅਤੇ ਗਾਇਕ ਰੌਕੀ ਮਿੱਤਲ ‘ਤੇ ਬਲਾ.ਤਕਾਰ ਦਾ ਮਾਮਲਾ ਦਰਜ ਹੋਇਆ ਹੈ। ਇਸ ਸਬੰਧੀ 13 ਦਸੰਬਰ 2024 ਨੂੰ ਹਿਮਾਚਲ ਪ੍ਰਦੇਸ਼ ਦੇ ਕਸੌਲੀ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਪੀੜਤਾ ਦਾ ਦੋਸ਼ ਹੈ ਕਿ ਕਸੌਲੀ ਦੇ ਇੱਕ ਹੋਟਲ ਵਿੱਚ ਉਸ ਨੂੰ ਜ਼ਬਰਦਸਤੀ ਸ਼ਰਾਬ ਪਿਲਾਉਣ ਤੋਂ ਬਾਅਦ ਉਸ ਨਾਲ ਬਲਾ.ਤਕਾਰ ਕੀਤਾ ਗਿਆ।
FIR ਵਿੱਚ ਦਿੱਤੀ ਸ਼ਿਕਾਇਤ ਵਿੱਚ ਪੀੜਤਾ ਨੇ ਕਿਹਾ ਹੈ ਕਿ ਹਰਿਆਣਾ ਭਾਜਪਾ ਦੇ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਉਸ ਨੂੰ ਸਰਕਾਰੀ ਨੌਕਰੀ ਦਾ ਲਾਲਚ ਦਿੱਤਾ ਅਤੇ ਗਾਇਕ ਰੌਕੀ ਮਿੱਤਲ ਨੇ ਆਪਣੀ ਐਲਬਮ ਵਿੱਚ ਉਸ ਨੂੰ ਅਭਿਨੇਤਰੀ ਬਣਾਉਣ ਦੀ ਗੱਲ ਕੀਤੀ ਸੀ। ਇਸ ਤੋਂ ਬਾਅਦ ਉਸ ਨਾਲ ਬਲਾ.ਤਕਾਰ ਕੀਤਾ ਗਿਆ। ਫਿਰ ਉਸ ਨੂੰ ਧਮਕੀਆਂ ਦੇ ਕੇ ਕਮਰੇ ਤੋਂ ਬਾਹਰ ਕੱਢ ਦਿੱਤਾ ਗਿਆ। ਇਸ ਦੌਰਾਨ ਉਸ ਦੀਆਂ ਅਸ਼ਲੀਲ ਫੋਟੋਆਂ ਅਤੇ ਵੀਡੀਓ ਵੀ ਬਣਾਈਆਂ ਗਈਆਂ। ਇਸ ਤੋਂ ਬਾਅਦ ਪੰਚਕੂਲਾ ਵਿੱਚ ਉਸ ਨੂੰ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ।ਹੁਣ ਮੋਹਨ ਲਾਲ ਬਡੋਲੀ ਪੂਰੇ ਮਾਮਲੇ ‘ਤੇ ਮੀਡੀਆ ਦੇ ਸਵਾਲਾਂ ਤੋਂ ਬਚਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਕੁਝ ਲੋਕ ਅਜਿਹੇ ਮੁੱਦੇ ਨਿੱਜੀ ਤੌਰ ’ਤੇ ਉਠਾਉਂਦੇ ਹਨ। ਅੱਜ ਇਸ ਬਾਰੇ ਚਰਚਾ ਕਰਨ ਦੀ ਲੋੜ ਨਹੀਂ ਹੈ।
ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਨੇ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਖਿਲਾਫ ਦਰਜ ਹੋਏ ਸਮੂਹਿਕ ਬਲਾਤਕਾਰ ਦੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ੀ ਹੈ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਹੁੱਡਾ ਨੇ ਕਿਹਾ ਕਿ ਭਾਜਪਾ ਸਰਕਾਰ 100 ਦਿਨਾਂ ‘ਚ ਪੂਰੀ ਤਰ੍ਹਾਂ ਫੇਲ ਸਾਸਾਬਿਤ ਹੋਈ ਹੈ। ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕਰਨ ਵਾਲੀ ਭਾਜਪਾ HKRN ਤੋਂ ਮੁਲਾਜ਼ਮਾਂ ਨੂੰ ਕੱਢ ਰਹੀ ਹੈ। ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਭੁੱਲ ਗਿਆ। ਸੂਬੇ ਵਿੱਚ ਕਾਨੂੰਨ ਵਿਵਸਥਾ ਖਤਮ ਹੋ ਚੁੱਕੀ ਹੈ। ਹੁਣ ਦਿੱਲੀ ਦੇ ਲੋਕ ਸਮਝ ਚੁੱਕੇ ਹਨ ਕਿ ਦਿੱਲੀ ਦਾ ਅਸਲ ਵਿਕਾਸ ਕਾਂਗਰਸ ਨੇ ਕੀਤਾ ਹੈ। ਅਜਿਹੇ ‘ਚ ਦਿੱਲੀ ‘ਚ ਕਾਂਗਰਸ ਦੀ ਸਰਕਾਰ ਬਣੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।