ਬੇਰਹਿਮ ਮਾਂ ਨੇ ਨਵਜੰਮੇ ਬੱਚਿਆਂ ਨੂੰ ਦਿੱਤੀ ਦਰਦਨਾਕ ਮੌਤ

Prabhjot Kaur
2 Min Read

ਵਾਸ਼ਿੰਗਟਨ: ਅਮਰੀਕਾ ‘ਚ ਅਜਿਹੀ ਘਟਨਾ ਸਾਹਮਣੇ ਆਈ ਹੈ ਜਿਸ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਇੱਕ ਮਾਂ ਆਪਣੇ ਬੱਚਿਆਂ ਨੂੰ ਪਾਲਣ ਲਈ ਕੀ ਕੁਝ ਨਹੀਂ ਕਰਦੀ ਤੇ ਪਤਾ ਨਹੀਂ ਕਿੰਨੇ ਦੁੱਖ ਝੱਲਦੀ ਹੈ। ਪਰ ਇੱਕ ਅਮਰੀਕੀ ਮਾਂ ਨੇ ਆਪਣੇ ਨਵਜੰਮੇ ਬੱਚਿਆਂ ਨੂੰ ਭੁੱਖਾ ਰੱਖ ਕੇ ਮਾਰ ਦਿੱਤਾ। ਇਸ ਤੋਂ ਬਾਅਦ ਇੱਕ ਕਹਾਣੀ ਰਚੀ ਕਿ ਉਨ੍ਹਾਂ ਦੀ ਮੌਤ ਕੁਦਰਤੀ ਸੀ।

ਅਮਰੀਕਾ ਦੇ ਮਿਸੌਰੀ ‘ਚ ਇੱਕ ਔਰਤ ਨੂੰ ਆਪਣੇ ਜੁੜਵਾ ਬੱਚਿਆਂ ਦਾ ਕਤਲ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਹੈ। ਔਰਤ ਨੇ ਪਹਿਲਾਂ ਦੱਸਿਆ ਸੀ ਕਿ ਉਸ ਦੇ ਬੱਚੇ ਮਰੇ ਹੋਏ ਪੈਦਾ ਹੋਏ ਸਨ। ਮਾਇਆ ਕੈਸਟਨ (28) ਨੂੰ ਸ਼ੁੱਕਰਵਾਰ ਨੂੰ ਦੋਸ਼ੀ ਠਹਿਰਾਇਆ ਗਿਆ ਸੀ, ਜੋ ਕਿ ਗੈਰ ਇਰਾਦਾ ਕਤਲ ਅਤੇ ਬੱਚਿਆਂ ਦੀਆਂ ਜਾਨਾਂ ਨੂੰ ਖ਼ਤਰੇ ਵਿਚ ਪਾਉਣ ਦੇ ਦੋ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਜਿਊਰੀ ਨੇ ਉਸ ਨੂੰ ਕਤਲ (ਸੈਕਿੰਡ ਡਿਗਰੀ) ਦੇ ਦੋਸ਼ੀ ਦੀ ਬਜਾਏ ਘੱਟ ਅਪਰਾਧਾਂ ਲਈ ਦੋਸ਼ੀ ਪਾਇਆ।

ਵਕੀਲਾਂ ਨੇ ਦਲੀਲ ਦਿੱਤੀ ਕਿ ਕੈਸਟਨ ਦੀ ਬੱਚਿਆਂ ਪ੍ਰਤੀ ਲਾਪਰਵਾਹੀ ਦਰਸਾਉਂਦੀ ਹੈ ਕਿ ਉਹ ਉਨ੍ਹਾਂ ਦੀ ਮੌਤ ਦਾ ਕਾਰਨ ਬਣੀ। ਬੱਚਿਆਂ ਦੇ ਜਨਮ ਤੋਂ ਪਹਿਲਾਂ, ਉਸ ਨੇ ਗਰਭਪਾਤ ਦੇ ਤਰੀਕਿਆਂ ਲਈ ਇੰਟਰਨੈਟ ‘ਤੇ ਸਰਚ ਵੀ ਕੀਤੀ ਸੀ, ਜਿਸ ਤੋਂ ਪਤਾ ਚੱਲਦਾ ਹੈ ਕਿ ਉਹ ਬੱਚੇ ਨਹੀਂ ਚਾਹੁੰਦੀ ਸੀ। ਕੈਸਟਨ ਨੇ ਜਿਊਰੀ ਨੂੰ ਦੱਸਿਆ ਕਿ ਉਸਨੇ ਜਨਮ ਤੋਂ ਤਿੰਨ ਦਿਨ ਬਾਅਦ ਬੱਚਿਆਂ ਨੂੰ ਗੋਦ ਦੇਣ ਦੀ ਯੋਜਨਾ ਬਣਾਈ ਸੀ, ਪਰ ਬੱਚਿਆਂ ਦੀ ਮੌਤ ਉਸ ਤੋਂ ਪਹਿਲਾਂ ਹੀ ਹੋ ਗਈ ਕਿਉਂਕਿ ਉਹ ਖਾਣਾ ਨਹੀਂ ਖਾ ਰਹੇ ਸਨ।

Disclaimer: This content including advice provides generic information only. Always consult a specialist or your own doctor for more information. Global Punjab TV does not claim responsibility for this information.

- Advertisement -

Share this Article
Leave a comment