ਮੋਹਾਲੀ ਕੋਰਟ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ

TeamGlobalPunjab
1 Min Read

ਮੋਹਾਲੀ: ਮੋਹਾਲੀ ਕੋਰਟ ਨੇ ਅੱਜ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਸੁਖਪਾਲ ਖਹਿਰਾ ਨੂੰ ਐਨਡੀਪੀਐਸ ਕੇਸ ਦੇ ਸਬੰਧ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਗ੍ਰਿਫਤਾਰ ਕੀਤਾ ਸੀ।

ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ ਕਿਉਂਕਿ ਉਨ੍ਹਾਂ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

ਈ.ਡੀ. ਨੇ ਖਹਿਰਾ ਨੂੰ ਐਨਡੀਪੀਐਸ ਕੇਸ ਦੇ ਸਬੰਧ ਵਿੱਚ 11 ਨਵੰਬਰ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਅਦਾਲਤ ਨੇ  ਖਹਿਰਾ ਨੂੰ ਇੱਕ ਹਫ਼ਤੇ ਲਈ ਰਿਮਾਂਡ ‘ਤੇ ਭੇਜ ਦਿੱਤਾ ਸੀ।

 ਅਦਾਲਤ ਨੇ ਈ.ਡੀ. ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਸੁਖਪਾਲ ਖਹਿਰਾ ਨੂੰ 19 ਨਵੰਬਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਸਨ। ਖਹਿਰਾ ਨੂੰ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਰੱਖਿਆ ਗਿਆ ਹੈ।

Share This Article
Leave a Comment