ਨਵੀਂ ਦਿੱਲੀ : ਸੰਸਦ ਦਾ ਮਾਨਸੂਨ ਸੈਸ਼ਨ ਸੋਮਵਾਰ ਯਾਨੀ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। 1 ਅਕਤੂਬਰ ਤੱਕ ਚੱਲਣ ਵਾਲੇ ਇਸ ਸੈਸ਼ਨ ਦੌਰਾਨ ਸਰਕਾਰ 11 ਆਰਡੀਨੈਂਸਾਂ ਸਮੇਤ 23 ਬਿੱਲ ਪੇਸ਼ ਕਰੇਗੀ। ਦੱਸ ਦਈਏ ਕਿ ਵਿਰੋਧੀ ਧਿਰਾਂ ਵੱਲੋਂ ਖੇਤੀ ਆਰਡੀਨੈਂਸਾਂ ਸਮੇਤ ਪੇਸ਼ ਹੋਣ ਵਾਲੇ ਕੁੱਝ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਕਰ ਕੇ ਇਸ ਵਾਰ ਸੈਸ਼ਨ ਦੇ ਕਾਫੀ ਹੰਗਾਮੇਦਾਰ ਹੋਣ ਦੀ ਸੰਭਾਵਨਾ ਹੈ। ਸੈਸ਼ਨ ਦੌਰਾਨ ਵਿਰੋਧੀ ਧਿਰ ਚੀਨ ਦੇ ਨਾਲ ਅਸਲ ਕੰਟਰੋਲ ਰੇਖਾ ‘ਤੇ ਚੱਲ ਰਹੇ ਵਿਵਾਦ, ਆਰਥਿਕਤਾ ਤੇ ਕੋਰੋਨਾ ਸੰਕਟ ਵਰਗੇ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਤਿਆਰੀ ‘ਚ ਹੈ।
ਦੱਸ ਦਈਏ ਸੰਸਦ ਦੇ ਅੰਦਰ ਆਉਣ ਵਾਲੇ ਸਾਰੇ ਸੰਸਦ ਮੈਂਬਰਾਂ, ਅਧਿਕਾਰੀਆਂ ਅਤੇ ਬਾਕੀ ਕਰਮਚਾਰੀਆਂ ਲਈ ਕੋਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ ਅਤੇ ਰਿਪੋਰਟ ਨੈਗੇਟਿਵ ਆਉਣ ‘ਤੇ ਹੀ ਸੰਸਦ ਦੇ ਅੰਦਰ ਜਾਣ ਦੀ ਆਗਿਆ ਹੋਵੇਗੀ। ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੰਸਦ ਮੈਂਬਰਾਂ ਅਤੇ ਸਟਾਫ ਦੀ ਕੋਵਿਡ-19 ਜਾਂਚ ਕੀਤੀ ਗਈ ਹੈ ਅਤੇ ਪੂਰੇ ਸੰਸਦ ਭਵਨ ਨੂੰ ਸੈਨੇਟਾਇਜ਼ ਕੀਤਾ ਗਿਆ ਹੈ।