ਨਵੀਂ ਦਿੱਲੀ: ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਵਾਰ ਸੈਸ਼ਨ 23 ਦਿਨ ਯਾਨੀ 11 ਅਗਸਤ ਤੱਕ ਚੱਲੇਗਾ, ਜਿਸ ‘ਚ ਕੁੱਲ 17 ਬੈਠਕਾਂ ਹੋਣਗੀਆਂ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਇਹ ਜਾਣਕਾਰੀ ਦਿੱਤੀ। ਇਹ ਸੈਸ਼ਨ ਪਹਿਲਾਂ ਹੀ ਚਰਚਾ ‘ਚ ਹੈ ਕਿਉਂਕਿ ਮੰਨਿਆ ਜਾ ਰਿਹਾ ਹੈ ਕਿ ਮੋਦੀ ਸਰਕਾਰ ਇਸ ਸੈਸ਼ਨ ‘ਚ ਯੂਨੀਫਾਰਮ ਸਿਵਲ ਕੋਡ ਬਿੱਲ ਪੇਸ਼ ਕਰ ਸਕਦੀ ਹੈ।
ਸੰਸਦ ਦਾ ਮੌਨਸੂਨ ਸੈਸ਼ਨ ਨਵੇਂ ਸੰਸਦ ਭਵਨ ‘ਚ ਸ਼ੁਰੂ ਹੋਵੇਗਾ ਜਿਸਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ‘ਚ ਕੀਤਾ ਸੀ। ਇਹ ਸੈਸ਼ਨ 15 ਅਗਸਤ ਨੂੰ ਸੁਤੰਤਰਤਾ ਦਿਵਸ ਤੋਂ ਪਹਿਲਾਂ ਖਤਮ ਹੋ ਜਾਵੇਗਾ। ਮੌਨਸੂਨ ਸੈਸ਼ਨ ‘ਚ ਕਈ ਬਿੱਲਾਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।
Monsoon Session, 2023 of Parliament will commence from 20th July and continue till 11th August. Urge all parties to contribute towards productive discussions on Legislative Business and other items during the #MonsoonSession.
— Pralhad Joshi (@JoshiPralhad) July 1, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.