ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ: ਕਿਰੇਨ ਰਿਜਿਜੂ

Global Team
2 Min Read

ਨਿਊਜ਼ ਡੈਸਕ: ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 12 ਅਗਸਤ, 2025 ਤੱਕ ਚੱਲੇਗਾ।ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਇਹ ਜਾਣਕਾਰੀ ਦਿੱਤੀ ਹੈ। ਰਿਜਿਜੂ ਨੇ ਕਿਹਾ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਾਲੀ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਇਨ੍ਹਾਂ ਤਰੀਕਾਂ ਦੀ ਸਿਫ਼ਾਰਸ਼ ਕੀਤੀ ਹੈ। ਰਿਜੀਜੂ ਨੇ ਮਾਨਸੂਨ ਸੈਸ਼ਨ ਦਾ ਐਲਾਨ ਅਜਿਹੇ ਸਮੇਂ ਕੀਤਾ ਜਦੋਂ ਵਿਰੋਧੀ ਪਾਰਟੀਆਂ ਦੇ ਆਗੂ ਸਰਕਾਰ ਤੋਂ ਆਪ੍ਰੇਸ਼ਨ ਸਿੰਦੂਰ ਅਤੇ ਪਹਿਲਗਾਮ ਅੱਤਵਾਦੀ ਹਮਲੇ ‘ਤੇ ਚਰਚਾ ਕਰਨ ਲਈ ਇੱਕ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕਰ ਰਹੇ ਹਨ।

ਸਰਕਾਰ ਨੇ ਨਿਯਮਾਂ ਅਨੁਸਾਰ ਆਪ੍ਰੇਸ਼ਨ ਸਿੰਦੂਰ ‘ਤੇ ਚਰਚਾ ਕਰਨ ਲਈ ਵੀ ਸਹਿਮਤੀ ਦੇ ਦਿੱਤੀ ਹੈ। ਵਿਰੋਧੀ ਧਿਰ ਦੀ ਇਸ ਮੰਗ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਰਿਜੀਜੂ ਨੇ ਕਿਹਾ ਕਿ ਮਾਨਸੂਨ ਸੈਸ਼ਨ ਵਿੱਚ ਨਿਯਮਾਂ ਅਨੁਸਾਰ ਸਾਰੇ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ।

ਬੀਮਾ ਸੋਧ ਬਿੱਲ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਬਿੱਲ ਬੀਮਾ ਖੇਤਰ ਵਿੱਚ ਐਫਡੀਆਈ ਸੀਮਾ ਨੂੰ 100% ਤੱਕ ਵਧਾਉਣ ਲਈ ਤਿਆਰ ਹੈ। ਰਿਪੋਰਟਾਂ ਦੇ ਅਨੁਸਾਰ ਬਿੱਲ ਦਾ ਖਰੜਾ ਤਿਆਰ ਹੈ ਅਤੇ ਜਲਦੀ ਹੀ ਇਸਨੂੰ ਪ੍ਰਵਾਨਗੀ ਲਈ ਕੈਬਨਿਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਵਿੱਤ ਮੰਤਰਾਲੇ ਦੇ ਅਧੀਨ ਵਿੱਤੀ ਸੇਵਾਵਾਂ ਵਿਭਾਗ ਸੰਸਦ ਵਿੱਚ ਬਿੱਲ ਪੇਸ਼ ਕਰਨ ਦੀ ਪ੍ਰਕਿਰਿਆ ਸ਼ੁਰੂ ਕਰੇਗਾ। ਇਸ ਤੋਂ ਪਹਿਲਾਂ, ਸੰਸਦ ਦਾ ਬਜਟ ਸੈਸ਼ਨ ਇਸ ਸਾਲ 31 ਜਨਵਰੀ ਨੂੰ ਸ਼ੁਰੂ ਹੋਇਆ ਸੀ। 2025 ਦੇ ਪਹਿਲੇ ਸੰਸਦ ਸੈਸ਼ਨ ਦੇ ਸਮਾਪਤ ਹੋਣ ਨਾਲ, ਲੋਕ ਸਭਾ ਅਤੇ ਰਾਜ ਸਭਾ ਦੋਵਾਂ ਨੂੰ 4 ਅਪ੍ਰੈਲ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ।

Share This Article
Leave a Comment