ਮੁਹਾਲੀ : ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਮਾਨਸੂਨ ਨੇ ਇੱਕ ਵਾਰ ਫਿਰ ਮੱਠੀ ਪੈ ਗਈ ਹੈ। ਸਤੰਬਰ ਦੇ ਅੰਤ ਤੱਕ ਮਾਨਸੂਨ ਹਟ ਜਾਵੇਗਾ। ਪਰ 15 ਸਤੰਬਰ ਤੱਕ ਕੜਾਕੇ ਦੀ ਗਰਮੀ ਤੋਂ ਨਿਸ਼ਚਿਤ ਤੌਰ ‘ਤੇ ਰਾਹਤ ਮਿਲ ਸਕਦੀ ਹੈ। ਗੁਆਂਢੀ ਸੂਬੇ ਹਰਿਆਣਾ ਦੇ ਨਾਲ ਲੱਗਦੇ ਕੁਝ ਇਲਾਕਿਆਂ ‘ਚ ਪਿਛਲੇ 24 ਘੰਟਿਆਂ ਦੌਰਾਨ ਮੀਂਹ ਪਿਆ ਹੈ। ਇਸ ਦੌਰਾਨ ਔਸਤ ਤਾਪਮਾਨ 1.3 ਡਿਗਰੀ ਘੱਟ ਰਿਹਾ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਪਠਾਨਕੋਟ ਜ਼ਿਲ੍ਹੇ ਵਿੱਚ 34.6 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ‘ਚ ਵੀ ਅੱਜ ਹਲਕੀ ਬਾਰਿਸ਼ ਹੋ ਸਕਦੀ ਹੈ।
ਪੂਰੇ ਦੇਸ਼ ‘ਚ ਅਜਿਹਾ ਹੈ ਮੌਸਮ ਦਾ ਹਾਲ
ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ‘ਚ ਬਾਰਿਸ਼ ਜਾਰੀ ਹੈ। ਦਿੱਲੀ ‘ਚ ਬੁੱਧਵਾਰ ਨੂੰ ਹੋਈ ਬਾਰਿਸ਼ ਕਾਰਨ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਮੁਤਾਬਕ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।