ਮਾਨਸਾ : ਖੇਤੀ ਕਾਨੂੰਨ ਦੇ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਕਿਸਾਨ ਪਰੇਡ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਬਾਬਤ ਪੰਜਾਬ ਹਰਿਆਣਾ ਰਾਜਸਥਾਨ ਵਿੱਚ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਉਲੀਕੀ ਗਈ ਟਰੈਕਟਰ ਪਰੇਡ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਵਰਗ ਦਾ ਸਾਥ ਮਿਲ ਰਿਹਾ ਹੈ ਮਾਨਸਾ ਵਿੱਚ ਵੀ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ ਜਿਸ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਆਰਨੇਤ ਅਤੇ ਕੋਰਆਲਾ ਮਾਨ ਸ਼ਾਮਲ ਹੋਏ। ਇਹ ਮਾਰਚ ਦਲੇਲਵਾਲਾ ਤੋਂ ਸ਼ੁਰੂ ਕੀਤਾ ਗਿਆ ਜੋ ਧਰਮਪੁਰਾ ਜਾ ਕੇ ਸਮਾਪਤ ਹੋਇਆ।
ਇਸ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਆਰਨੇਤ ਅਤੇ ਕੋਰ ਆਲਾ ਮਾਨ ਵੱਲੋਂ ਅਪੀਲ ਕੀਤੀ ਗਈ ਕਿ 26 ਜਨਵਰੀ ਮੌਕੇ ਵੱਧ ਤੋਂ ਵੱਧ ਲੋਕ ਦਿੱਲੀ ਪਹੁੰਚਣ ਅਤੇ ਕਿਸਾਨ ਪਰੇਡ ਦਾ ਹਿੱਸਾ ਬਣਨ ਤਾਂ ਜੋ ਅਸੀਂ ਪੂਰੀ ਦੁਨੀਆਂ ਨੂੰ ਆਪਣਾ ਏਕਾ ਦਿਖਾ ਸਕੀਏ।
ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਸੰਯੁਕਤ ਮੋਰਚਾ ਨੇ ਸਾਫ਼ ਕਰ ਦਿੱਤਾ ਹੈ ਕਿ ਦਿੱਲੀ ਦੇ ਅੰਦਰ ਮਾਰਚ ਕੱਢਿਆ ਜਾਵੇਗਾ। ਜੇਕਰ ਦਿੱਲੀ ਪੁਲੀਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਅੰਜਾਮ ਠੀਕ ਨਹੀਂ ਹੋਵੇਗਾ।