ਅਦਾਲਤ ‘ਚ ਗਵਾਹੀ ਦੇਣ ਮੁੜ ਨਹੀਂ ਪੁੱਜੇ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁੱਖ ਗਵਾਹ

Global Team
2 Min Read

ਮਾਨਸਾ: ਜ਼ਿਲ੍ਹਾ ਮਾਨਸਾ ਵਿੱਚ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਗਵਾਹ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਗਵਾਹੀ ਦੇਣ ਲਈ ਨਹੀਂ ਆਏ। ਇਹ ਦੂਜੀ ਵਾਰ ਹੈ ਜਦੋਂ ਘਟਨਾ ਤੋਂ ਬਾਅਦ ਸਿੱਧੂ ਦੀ ਕਾਰ ਵਿੱਚ ਬੈਠੇ ਦੋਵੇਂ ਦੋਸਤ ਗਵਾਹੀ ਦੇਣ ਨਹੀਂ ਆਏ। ਅਦਾਲਤ ਨੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਦੋਵਾਂ ਦੇ ਬਿਆਨ ਦਰਜ ਕਰਨ ਦੀ ਤਰੀਕ ਤੈਅ ਕੀਤੀ ਸੀ।

ਕਤਲ ਦੇ ਸਮੇਂ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਸਿੱਧੂ ਦੀ ਕਾਰ ਵਿੱਚ ਬੈਠੇ ਸਨ। ਇਸ ਲਈ ਉਹਨਾਂ ਨੂੰ ਮੁੱਖ ਗਵਾਹ ਬਣਾਇਆ ਗਿਆ। ਦੋਵਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਦਾਲਤ ਤੋਂ ਛੋਟ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਇਸ ਘਟਨਾ ਦੌਰਾਨ ਗੁਰਵਿੰਦਰ ਤੇ ਗੁਰਪ੍ਰੀਤ ਨੂੰ ਵੀ ਗੋਲੀਆਂ ਲੱਗੀਆਂ ਸਨ।

29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮੂਸੇਵਾਲਾ ਨੂੰ 6 ਸ਼ੂਟਰਾਂ ਨੇ ਗੋਲੀ ਮਾਰ ਦਿੱਤੀ ਸੀ। ਮੂਸੇਵਾਲਾ ਉਦੋਂ 28 ਸਾਲ ਦੇ ਸਨ। ਇਸ ਕਤਲ ਦੀ ਜ਼ਿੰਮੇਵਾਰੀ ਬਦਨਾਮ ਗੈਂਗਸਟਰ ਲਾਰੈਂਸ ਗੈਂਗ ਨੇ ਲਈ ਸੀ। ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਜਿਸ ‘ਚ ਲਾਰੈਂਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਵੀ ਸ਼ਾਮਲ ਸਨ।

ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚੋਂ 4 ਦੀ ਮੌਤ ਹੋ ਚੁੱਕੀ ਹੈ। ਕਤਲ ਤੋਂ ਬਾਅਦ ਹੀ ਮਾਪੇ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment