‘ਮੂਸੇਵਾਲਾ ਵਾਲਾ ਖਿਲਾਫ ਪੁਲਿਸ ਨੇ ਢਿੱਲ ਵਰਤੀ ਤਾਂ ਹਾਈਕੋਰਟ ਦਾ ਕੀਤਾ ਜਾਵੇਗਾ ਰੁੱਖ’

TeamGlobalPunjab
2 Min Read

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ):ਸਿੱਧੂ ਮੂਸੇਵਾਲਾ ਵੱਲੋਂ ਹਥਿਆਰ ਚਲਾਉਣ ਦਾ ਪ੍ਰਦਰਸ਼ਨ ਕਰਨ ਦੇ ਮਾਮਲੇ ਨੂੰ ਲੈ ਕੇ ਪੁਲਿਸ ਨੇ ਸਿੱਧੂ ਮੂਸੇਵਾਲਾ ਖਿਲਾਫ਼ ਆਰਮਜ਼ ਐਕਟ ਤਹਿਤ ਪਰਚਾ ਦਰਜ ਕਰ ਲਿਆ ਹੈ। ਇਸ ਸਬੰਧੀ ਪਟਿਆਲਾ ਰੇਂਜ ਦੇ ਆਈਜੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਐਡੀਸ਼ਨਲ ਐਫੀਡੈਵਿਟ ਪੇਸ਼ ਕੀਤਾ ਹੈ। ਜਿਸ ਵਿਚ ਇਹ ਕਿਹਾ ਗਿਆ ਹੈ ਕਿ ਸਿੱਧੂ ਮੂਸੇਵਾਲਾ ਖਿਲਾਫ ਦੋ ਪਰਚੇ ਦਰਜ ਹਨ ਅਤੇ ਦੋਵੇਂ ਮਾਮਲਿਆਂ ਵਿੱਚ ਆਰਮਜ਼ ਐਕਟ ਦੀ ਧਾਰਾ ਲਗਾ ਦਿੱਤੀ ਹੈ ਅਤੇ ਇਸ ਦੀ ਜਾਂਚ ਸਹੀ ਤਰੀਕੇ ਨਾਲ ਕੀਤੀ ਜਾਵੇਗੀ।

ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨ ਹਿੱਤ ਪਟੀਸ਼ਨ ਪਾਉਣ ਵਾਲੇ ਵਕੀਲ ਰਵੀ ਜੋਸ਼ੀ ਨੇ ਜਾਣਕਾਰੀ ਦਿੱਤੀ ਕਿ ਜੇਕਰ ਪੰਜਾਬ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਵਾਲੇ ਖਿਲਾਫ ਕਿਸੇ ਵੀ ਤਰ੍ਹਾਂ ਢਿੱਲ ਵਰਤੀ ਤਾਂ ਫਿਰ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਜਾਵੇਗਾ।

ਦੱਸ ਦਈਏ ਵਿਵਾਦਾਂ ‘ਚ ਰਹਿੰਦੇ ਪੰਜਾਬੀ ਗਾਇਕ ਮੂਸੇਵਾਲ ਦੀ ਇੱਕ ਟਿਕ ਟੋਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਜਿਸ ਵਿੱਚ ਉਹ ਜ਼ਿਲ੍ਹਾ ਬਰਨਾਲਾ ਦੇ ਪਿੰਡ ਬੱਬਰ ਵਿੱਚ ਇਕ ਸ਼ੂਟਿੰਗ ਰੇਂਜ ਵਿਖੇ ਗੋਲੀਬਾਰੀ ਕਰਦਾ ਵੇਖਿਆ ਗਿਆ। ਸਿੱਧੂ ਦੇ ਨਾਲ ਪੰਜਾਬ ਪੁਲਿਸ ਦੇ ਮੁਲਾਜ਼ਮ ਵੀ ਸਨ ਜੋ ਕਥਿਤ ਤੌਰ ‘ਤੇ ਅਧਿਕਾਰਤ ਹਥਿਆਰਾਂ ਦੀ ਵਰਤੋਂ ਕਰਨ ਉਨ੍ਹਾਂ ਦੀ ਸਹਾਇਤਾ ਕਰਦੇ ਵੇਖੇ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ‘ਤੇ ਕਾਰਵਾਈ ਕਰਦੇ ਹੋਏ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ।

Share this Article
Leave a comment