ਸਿੱਧੂ ਦੀ ਹਵੇਲੀ ’ਚ ਮਨਾਇਆ ਜਨਮ ਦਿਨ: ਬੀਬੀਸੀ ’ਤੇ ਬਲਕੌਰ ਸਿੰਘ ਦਾ ਗੁੱਸਾ, ਸਿੱਧੂ ਦੀ ਡਾਕੂਮੈਂਟਰੀ ’ਤੇ ਸਵਾਲ

Global Team
1 Min Read

ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ’ਚ ਬੁੱਧਵਾਰ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਮਨਾਇਆ ਗਿਆ। ਪਰਿਵਾਰ ਨੇ ਸਿੱਧੂ ਦੀ ਹਵੇਲੀ ਨੂੰ ਸਜਾਇਆ ਅਤੇ ਰਕਤਦਾਨ ਕੈਂਪ ਦਾ ਆਯੋਜਨ ਕੀਤਾ। ਸਿੱਧੂ ਦੇ ਮਾਤਾ-ਪਿਤਾ ਨੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ।

ਵੱਡੀ ਗਿਣਤੀ ’ਚ ਪ੍ਰਸ਼ੰਸਕ ਕੇਕ ਲੈ ਕੇ ਸਿੱਧੂ ਦੇ ਘਰ ਪਹੁੰਚੇ ਅਤੇ ਸਿੱਧੂ ਦੇ ਮਾਤਾ-ਪਿਤਾ ਨਾਲ ਜਨਮ ਦਿਨ ਮਨਾਇਆ। ਇਸ ਮੌਕੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਬੀਬੀਸੀ ਦੀ ਡਾਕੂਮੈਂਟਰੀ ’ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਦੱਸਿਆ ਕਿ ਕਾਨੂੰਨੀ ਨੋਟਿਸ ਭੇਜਣ ਦੇ ਬਾਵਜੂਦ ਬੀਬੀਸੀ ਨੇ ਡਾਕੂਮੈਂਟਰੀ ਜਾਰੀ ਕਰ ਦਿੱਤੀ।

ਬਲਕੌਰ ਸਿੰਘ ਨੇ ਕਿਹਾ ਕਿ ਹੁਣ ਉਹ ਬੀਬੀਸੀ ਚੈਨਲ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨਗੇ। ਉਨ੍ਹਾਂ ਨੇ ਆਖਿਆ ਕਿ ਸਿੱਧੂ ਦੇ ਇਨਸਾਫ ਲਈ ਕਿਸੇ ਨੇ ਸਾਥ ਨਹੀਂ ਦਿੱਤਾ, ਪਰ ਪਿਛਲੇ ਤਿੰਨ ਸਾਲਾਂ ਤੋਂ ਪ੍ਰਸ਼ੰਸਕ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਸਿੱਧੂ ਨੂੰ ਜਿਊਂਦੇ ਜੀ ਪਰੇਸ਼ਾਨ ਕੀਤਾ ਜਾਂਦਾ ਸੀ, ਹੁਣ ਉਹੀ ਸਥਿਤੀ ਉਨ੍ਹਾਂ ਦੀ ਹੈ।

ਸਿੱਧੂ ਦੀ ਮਾਤਾ ਚਰਨ ਕੌਰ ਨੇ ਦੋਸ਼ ਲਗਾਇਆ ਕਿ ਇਹ ਡਾਕੂਮੈਂਟਰੀ ਸਿੱਧੂ ਦੇ ਕੇਸ ਨੂੰ ਖਤਮ ਕਰਨ ਦੀ ਸਾਜ਼ਿਸ਼ ਹੈ। ਉਨ੍ਹਾਂ ਮੁਤਾਬਕ, ਇਸ ’ਚ ਸਿੱਧੂ ਦੇ ਵਿਰੋਧੀਆਂ ਦਾ ਪੱਖ ਪੇਸ਼ ਕੀਤਾ ਗਿਆ ਹੈ।

 

 

Share This Article
Leave a Comment