ਕੈਨੇਡਾ ਸਰਕਾਰ ਦੀ ਭਾਰਤੀ ਵਿਦਿਆਰਥੀਆਂ ਨੂੰ ਚਿਤਾਵਨੀ!

Global Team
2 Min Read

ਓਟਾਵਾ: ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਵਾਰ ਮੁੜ ਪਰਵਾਸੀਆਂ ਦੀ ਵਧਦੀ ਗਿਣਤੀ ਨੂੰ ਲੈ ਕੇ ਚਿੰਤਾ ਜਾਹਰ ਕੀਤੀ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਦੇਸ਼ ਵਿੱਚ ਸ਼ਰਣ ਲੈਣ ਦੇ ਰੁਝਾਨ ਨੂੰ ਚਿੰਤਾਜਨਕ ਦੱਸਿਆ ਹੈ। ਮਾਰਕ ਮਿਲਰ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਦੇਸ਼ ਆਮ ਚੋਣਾਂ ਵੱਲ ਵਧ ਰਿਹਾ ਹੈ। ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਮਕਾਨ ਅਤੇ ਰੁਜ਼ਗਾਰ ਦਾ ਸੰਕਟ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਅਜਿਹੇ ਵਿੱਚ ਟਰੂਡੋ ਸਰਕਾਰ ਵੱਲੋਂ ਵਿਦੇਸ਼ੀ ਖਾਸ ਕਰਕੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਨੂੰ ਲੈ ਕੇ ਲਗਾਤਾਰ ਬਿਆਨ ਆ ਰਹੇ ਹਨ। ਟਰੂਡੋ ਇਸ ਦਾ ਫਾਇਦਾ ਚੋਣਾਂ ‘ਚ ਚੁੱਕਣ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ।

ਮਾਰਕ ਮਿਲਰ ਨੇ ਇੱਕ ਚੈਨਲ ਨਾਲ ਇੰਟਰਵਿਊ ਦੌਰਾਨ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਆਉਣ ਤੋਂ ਬਾਅਦ ਸ਼ਰਣ ਮੰਗਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਧਦੀ ਗਿਣਤੀ ਨੂੰ ਸੰਬੋਧਿਤ ਕਰਦੇ ਹੋਏ ਇਸ ਨੂੰ ‘ਚਿੰਤਾਜਨਕ ਰੁਝਾਨ’ ਦੱਸਿਆ। ਮਿਲਰ ਨੇ ਕਿਹਾ ਕਿ ਵਿਦਿਆਰਥੀ ਵੀਜ਼ਾ ਨੂੰਦੇਸ਼ ਵਿੱਚ ਪੱਕੇ ਤੌਰ ‘ਤੇ ਸ਼ਰਨ ਲੈਣ ਲਈ ਵਰਤਿਆ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਮੰਤਰਾਲਾ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ। ਉਨ੍ਹਾਂ ਕੈਨੇਡਾ ਦੀਆਂ ਉੱਚ ਸਿੱਖਿਆ ਸੰਸਥਾਵਾਂ ਨੂੰ ਅਜਿਹੇ ਅਨਸਰਾਂ ਨੂੰ ਰੋਕਣ ਲਈ ਲੋੜੀਂਦੇ ਸੁਧਾਰ ਕਰਨ ਲਈ ਕਿਹਾ ਹੈ।

ਵਿਦੇਸ਼ੀਆਂ ਦੀ ਗਿਣਤੀ ਘਟਾਉਣ ਦੀ ਯੋਜਨਾ

ਕੈਨੇਡਾ ਨੇ ਅਗਲੇ ਤਿੰਨ ਸਾਲਾਂ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਸਮੇਤ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ 6.2 ਤੋਂ ਘਟਾ ਕੇ 5 ਪ੍ਰਤੀਸ਼ਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸਾਲ ਜਨਵਰੀ ਵਿੱਚ, ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ‘ਤੇ ਦੋ ਸਾਲ ਦੀ ਸੀਮਾ ਦਾ ਐਲਾਨ ਕੀਤਾ ਸੀ। ਮਿਲਰ ਦਾ ਕਹਿਣਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ 2024 ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਕਮੀ ਆਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment