ਪਾਕਿਸਤਾਨ ਦੇ ਕਵੇਟਾ ਵਿੱਚ ਆਤਮਘਾਤੀ ਬੰਬ ਧਮਾਕੇ ਵਿੱਚ 10 ਤੋਂ ਵੱਧ ਲੋਕਾਂ ਦੀ ਹੋਈ ਮੌਤ,ਕਈ ਜਖ਼ਮੀ

Global Team
2 Min Read

ਨਿਊਜ਼ ਡੈਸਕ: ਪਾਕਿਸਤਾਨ ਦੇ ਕਵੇਟਾ ਵਿੱਚ ਇੱਕ ਵੱਡਾ ਆਤਮਘਾਤੀ ਹਮਲਾ ਹੋਇਆ ਹੈ। ਘੱਟੋ-ਘੱਟ 10 ਲੋਕ ਮਾਰੇ ਗਏ ਹਨ ਅਤੇ ਕਈ ਜ਼ਖਮੀ ਹੋਏ ਹਨ। ਰਿਪੋਰਟ ਅਨੁਸਾਰ ਹਮਲਾਵਰ ਨੇ ਇੱਕ ਰੇਲਵੇ ਟਰੈਕ ਦੇ ਨੇੜੇ ਆਪਣੇ ਆਪ ਨੂੰ ਉਡਾ ਲਿਆ, ਜਿਸ ਨਾਲ ਕਈ ਵਾਹਨ ਤਬਾਹ ਹੋ ਗਏ ਹਨ। ਹਮਲੇ ਤੋਂ ਬਾਅਦ ਕਵੇਟਾ ਦੇ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਲਗਾ ਦਿੱਤੀ ਗਈ ਹੈ।

ਸ਼ੁਰੂਆਤੀ ਰਿਪੋਰਟਾਂ ਅਨੁਸਾਰ, 47 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦੀ ਉਮੀਦ ਹੈ। ਪਾਬੰਦੀਸ਼ੁਦਾ ਅੱਤਵਾਦੀ ਸਮੂਹ ਬਲੋਚ ਲਿਬਰੇਸ਼ਨ ਆਰਮੀ (ਬੀਐਲਏ) ਨੇ ਵੀ ਇੱਕ ਬਿਆਨ ਜਾਰੀ ਕਰਕੇ ਇਸ ਵੱਡੇ ਆਤਮਘਾਤੀ ਹਮਲੇ ਦੀ ਅਧਿਕਾਰਤ ਜ਼ਿੰਮੇਵਾਰੀ ਲਈ ਹੈ। ਇਹ ਹਮਲਾ ਐਤਵਾਰ ਸਵੇਰੇ ਲਗਭਗ 8:00 ਵਜੇ ਹੋਇਆ ਜਦੋਂ ਫੌਜੀ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਰੇਲਗੱਡੀ ਕਵੇਟਾ ਕੈਂਟ ਤੋਂ ਸ਼ਹਿਰ ਵੱਲ ਵਧ ਰਹੀ ਸੀ। ਜਿਵੇਂ ਹੀ ਰੇਲਗੱਡੀ ‘ਚਮਨ ਗੇਟ’ ‘ਤੇ ਪਹੁੰਚੀ, ਇੱਕ ਸ਼ਕਤੀਸ਼ਾਲੀ ਧਮਾਕੇ ਨਾਲ ਇਸਨੂੰ ਉਡਾ ਦਿੱਤਾ ਗਿਆ।

ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸਦੀ ਗੂੰਜ ਦੂਰ-ਦੂਰ ਤੱਕ ਸੁਣਾਈ ਦਿੱਤੀ ਹੈ। ਧਮਾਕੇ ਨਾਲ ਰੇਲਗੱਡੀ ਪਟੜੀ ਤੋਂ ਉਤਰ ਗਈ ਅਤੇ ਇਸ ਦੇ ਡੱਬੇ ਨੁਕਸਾਨੇ ਗਏ ਹਨ। ਧਮਾਕੇ ਤੋਂ ਤੁਰੰਤ ਬਾਅਦ, ਸੁਰੱਖਿਆ ਬਲਾਂ ਅਤੇ ਹਮਲਾਵਰਾਂ ਵਿਚਕਾਰ ਘਟਨਾ ਸਥਾਨ ‘ਤੇ ਭਾਰੀ ਗੋਲੀਬਾਰੀ ਹੋਈ, ਜੋ ਅਜੇ ਵੀ ਜਾਰੀ ਹੈ। ਫੌਜ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ।

ਬਲੋਚ ਲਿਬਰੇਸ਼ਨ ਆਰਮੀ (ਬੀ.ਐਲ.ਏ.) ਦੇ ਬੁਲਾਰੇ ਜਿਆਂਦ ਬਲੋਚ ਨੇ 24 ਮਈ 2026 ਨੂੰ ਮੀਡੀਆ ਨੂੰ ਜਾਰੀ ਕੀਤੇ ਇੱਕ ਅਧਿਕਾਰਤ ਬਿਆਨ ਵਿੱਚ ਹਮਲੇ ਦੀ ਪੂਰੀ ਜ਼ਿੰਮੇਵਾਰੀ ਲਈ ਹੈ। ਬੀਐਲਏ ਨੇ ਇੱਕ ਬਿਆਨ ਵਿੱਚ ਕਿਹਾ ਕਿ ਅੱਜ ਸਵੇਰੇ, ਬਲੋਚ ਲਿਬਰੇਸ਼ਨ ਆਰਮੀ ਦੀ ਫਿਦਾਇਨ (ਆਤਮਘਾਤੀ) ਯੂਨਿਟ ‘ਮਜੀਦ ਬ੍ਰਿਗੇਡ’ ਦੇ ਬੁਲਾਰੇ ਜ਼ੀੰਦ ਬਲੋਚ ਨੇ ਕਿਹਾ ਕਿ ਕਵੇਟਾ ਕੈਂਟ ਤੋਂ ਦੁਸ਼ਮਣ ਫੌਜਾਂ ਨੂੰ ਲੈ ਕੇ ਜਾ ਰਹੀ ਇੱਕ ਰੇਲਗੱਡੀ ਨੂੰ ਇੱਕ ਯੋਜਨਾਬੱਧ ਆਤਮਘਾਤੀ ਹਮਲੇ ਵਿੱਚ ਨਿਸ਼ਾਨਾ ਬਣਾਇਆ ਗਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment