ਨਵੀਂ ਦਿੱਲੀ: ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਭਾਰਤ ਦੇ ਕਈ ਲੋਕ ਜੰਗ ਵਾਲੀ ਥਾਂ ‘ਤੇ ਫਸੇ ਹੋਏ ਹਨ। ਉਨ੍ਹਾਂ ਨੂੰ ਬਾਹਰ ਕੱਢਣ ਲਈ ਭਾਰਤ ਸਰਕਾਰ ਨੇ ਆਪਰੇਸ਼ਨ ਗੰਗਾ ਸ਼ੁਰੂ ਕੀਤਾ ਹੈ। ਇਸ ਆਪਰੇਸ਼ਨ ਤਹਿਤ ਭਾਰਤ ਦੇ 15 ਹਜ਼ਾਰ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਵਾਪਸ ਲਿਆਂਦਾ ਗਿਆ ਹੈ।ਇਸ ਆਪਰੇਸ਼ਨ ਦੀ ਸਫ਼ਲਤਾ ਯਕੀਨੀ ਬਣਾਉਣ ਲਈ ਭਾਰਤ ਦੇ 4 ਮੰਤਰੀ ਗੁਆਂਢੀ ਮੁਲਕ ਯੂਕਰੇਨ ਗਏ ਸਨ।
ਆਪਰੇਸ਼ਨ ਦੀ ਸਫਲਤਾ ਨੂੰ ਲੈ ਕੇ ਚਰਚਾਵਾਂ ਦੇ ਵਿਚਕਾਰ, ਜੋਤੀਰਾਦਿੱਤਿਆ ਸਿੰਧੀਆ ਨੇ ਟਵੀਟ ਕਰਕੇ ਇੱਕ ਅੰਕੜਾ ਜਾਰੀ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਕਿਸ ਸਰਹੱਦ ਤੋਂ ਕਿੰਨੇ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਜੋਤੀਰਾਦਿੱਤਿਆ ਸਿੰਧੀਆ ਨੇ ਟਵੀਟ ਕੀਤਾ, ‘ਅਸੀਂ 76 ਉਡਾਣਾਂ ਰਾਹੀਂ 15,920 ਤੋਂ ਵੱਧ ਵਿਦਿਆਰਥੀਆਂ ਨੂੰ ਸਫਲਤਾਪੂਰਵਕ ਬਾਹਰ ਕੱਢਿਆ ਹੈ।’ ਦੱਸ ਦੇਈਏ ਕਿ ਯੂਕਰੇਨ ਦੇ ਨੇੜੇ 4 ਦੇਸ਼ਾਂ ਦੀਆਂ ਸਰਹੱਦਾਂ ਤੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ।
#OperationGanga Update: We have successfully evacuated over 15920 students via 76 flights. Breakup –
Romania – 6680 (31 flights)
Poland – 2822 (13 flights)
Hungary – 5300 (26 flights)
Slovakia – 1118 (6 flights) @HardeepSPuri @KirenRijiju @Gen_VKSingh
— Jyotiraditya M. Scindia (@JM_Scindia) March 6, 2022
ਦਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਵੀ ਯੁੱਧਗ੍ਰਸਤ ਯੂਕਰੇਨ ਵਿਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਪੁਣੇ ਵਿਚ ਚਲਾਏ ਜਾ ਰਹੇ ‘ਆਪ੍ਰੇਸ਼ਨ ਗੰਗਾ’ ਦੀ ਸਫਲਤਾ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਦਾ ਸਿਹਰਾ ਭਾਰਤ ਦੇ ਵਧਦੇ ਪ੍ਰਭਾਵ ਨੂੰ ਜਾਂਦਾ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.