ਸੁਡਾਨ : ਸੰਯੁਕਤ ਰਾਸ਼ਟਰ ਦੇ ਇਕ ਸੀਨੀਅਰ ਅਧਿਕਾਰੀ ਨੇ ਐਕਿਹਾ ਕਿ ਸੁਡਾਨ ’ਚ 16 ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਜੰਗ ’ਚ 20,000 ਤੋਂ ਜ਼ਿਆਦਾ ਲੋਕ ਮਾਰੇ ਗਏ ਹਨ। ਉੱਤਰ-ਪੂਰਬੀ ਅਫਰੀਕੀ ਦੇਸ਼ ਵਿਚ ਵਿਨਾਸ਼ਕਾਰੀ ਸੰਘਰਸ਼ ਦੇ ਵਿਚਕਾਰ ਅੰਕੜੇ ਹੈਰਾਨ ਕਰਨ ਵਾਲੇ ਹਨ।
ਵਿਸ਼ਵ ਸਿਹਤ ਸੰਗਠਨ (WHO) ਦੇ ਡਾਇਰੈਕਟਰ ਜਨਰਲ ਟੇਡਰੋਸ ਐਡਹਾਨੋਮ ਗੈਬਰੇਯੇਸਸ ਨੇ ਸੂਡਾਨ ਦੇ ਲਾਲ ਸਾਗਰ ਦੇ ਸ਼ਹਿਰ ਪੋਰਟ ਸੂਡਾਨ ’ਚ ਇਕ ਪ੍ਰੈਸ ਕਾਨਫਰੰਸ ’ਚ ਇਹ ਜਾਣਕਾਰੀ ਦਿਤੀ। ਪੋਰਟ ਸੂਡਾਨ ਕੌਮਾਂਤਰੀ ਪੱਧਰ ’ਤੇ ਮਾਨਤਾ ਪ੍ਰਾਪਤ, ਫੌਜੀ-ਸਮਰਥਿਤ ਸਰਕਾਰ ਦੀ ਸੀਟ ਵਜੋਂ ਕੰਮ ਕਰਦਾ ਹੈ।
ਉਨ੍ਹਾਂ ਕਿਹਾ ਕਿ ਸੂਡਾਨ ਵਿਚ ਜੰਗ ਵਿਚ ਮਰਨ ਵਾਲਿਆਂ ਦੀ ਗਿਣਤੀ ਵਧੇਰੇ ਹੋ ਸਕਦੀ ਹੈ। ਟੇਡਰੋਸ ਨੇ ਇਹ ਗੱਲ ਸੂਡਾਨ ਦੀ ਅਪਣੀ ਦੋ ਦਿਨਾਂ ਯਾਤਰਾ ਦੇ ਅੰਤ ’ਤੇ ਕਹੀ। ਟੇਡਰੋਸ ਨੇ ਕਿਹਾ, ‘‘ਸੂਡਾਨ ਸੰਕਟ ਦੇ ਭਿਆਨਕ ਤੂਫਾਨ ਦਾ ਸਾਹਮਣਾ ਕਰ ਰਿਹਾ ਹੈ।’’
ਉਨ੍ਹਾਂ ਕਿਹਾ ਕਿ ਸੂਡਾਨ ਵਿਚ ਐਮਰਜੈਂਸੀ ਵਰਗੀ ਸਥਿਤੀ ਹੈਰਾਨ ਕਰਨ ਵਾਲੀ ਹੈ ਅਤੇ ਸੰਘਰਸ਼ ਨੂੰ ਰੋਕਣ ਲਈ ਕੀਤੀ ਜਾ ਰਹੀ ਕਾਰਵਾਈ ਵੀ ਨਾਕਾਫੀ ਹੈ। ਸੂਡਾਨ ’ਚ ਪਿਛਲੇ ਸਾਲ ਅਪ੍ਰੈਲ ’ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਸੀ, ਜਦੋਂ ਫੌਜ ਅਤੇ ਸ਼ਕਤੀਸ਼ਾਲੀ ਨੀਮ ਫੌਜੀ ਸਮੂਹ ਰੈਪਿਡ ਸਪੋਰਟ ਫੋਰਸ ਵਿਚਾਲੇ ਤਣਾਅ ਦੇਸ਼ ਭਰ ’ਚ ਜੰਗ ’ਚ ਬਦਲ ਗਿਆ ਸੀ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।