ਨਿਊਜ਼ ਡੈਸਕ: ਚੀਨ ਦੇ ਜਿਆਂਗਸ਼ੀ ਸੂਬੇ ‘ਚ ਬੁੱਧਵਾਰ ਨੂੰ ਇਕ ਸ਼ਾਪਿੰਗ ਕੰਪਲੈਕਸ ‘ਚ ਅੱਗ ਲੱਗ ਗਈ। ਹੁਣ ਤੱਕ ਸਥਾਨਿਕ ਸਰਕਾਰ ਨੇ 39 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ ਇਹ ਘਟਨਾ ਜਿਆਂਗਸ਼ੀ ਸੂਬੇ ਦੇ ਯੁਸ਼ੂਈ ਬਾਜ਼ਾਰ ‘ਚ ਵਾਪਰੀ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਚ ਇਮਾਰਤ ‘ਚੋਂ ਸੰਘਣਾ ਧੂੰਆਂ ਨਿਕਲਦਾ ਦਿਖਾਈ ਦੇ ਰਿਹਾ ਹੈ। ਘਟਨਾ ਵਾਲੀ ਥਾਂ ‘ਤੇ ਫਾਇਰ ਇੰਜਣ ਅਤੇ ਐਂਬੂਲੈਂਸ ਮੌਜੂਦ ਹਨ ਜੋ ਲੋਕਾਂ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਕੁਝ ਵੀਡੀਓਜ਼ ‘ਚ ਲੋਕ ਆਪਣੀ ਜਾਨ ਬਚਾਉਣ ਲਈ ਇਮਾਰਤ ਤੋਂ ਛਾਲ ਮਾਰਦੇ ਦਿਖਾਈ ਦੇ ਰਹੇ ਹਨ।
ਰਿਪੋਰਟ ਦੇ ਅਨੁਸਾਰ, ਜਿਸ ਇਮਾਰਤ ਨੂੰ ਅੱਗ ਲੱਗੀ, ਉਸ ਵਿੱਚ ਇੰਟਰਨੈੱਟ ਕੈਫੇ ਅਤੇ ਸਿਖਲਾਈ ਸੰਸਥਾਵਾਂ ਸਥਿਤ ਸਨ। ਅੱਗ ਲੱਗਣ ਸਮੇਂ ਇਮਾਰਤ ਦੇ ਅੰਦਰ ਬਹੁਤ ਸਾਰੇ ਲੋਕ ਮੌਜੂਦ ਸਨ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਇਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੇ ਹੁਕਮ ਵੀ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।