ਮੋਰਿੰਡਾ ‘ਚ ਬੇਅਦਬੀ ਕਰਨ ਵਾਲੇ ਜਸਵੀਰ ਸਿੰਘ ਦੀ ਮੌਤ

Prabhjot Kaur
1 Min Read

ਮਾਨਸਾ : ਮੋਰਿੰਡਾ ਬੇਅਦਬੀ ਕਾਂਡ ਦੇ ਮੁਲਜ਼ਮ ਜਸਵੀਰ ਸਿੰਘ ਉਰਫ਼ ਜੱਸੀ ਦੀ ਬੀਤੀ ਰਾਤ ਮੌਤ ਹੋ ਗਈ ਹੈ। ਦੱਸਣਯੋਗ ਹੈ ਕਿ ਉਹ ਮਾਨਸਾ ਦੀ ਤਮਕੋਟ ਜੇਲ੍ਹ ‘ਚ ਬੰਦ ਸੀ, ਉਸ ਨੂੰ ਰੂਪਨਗਰ ਤੋਂ 29 ਅਪ੍ਰੈਲ ਨੂੰ ਮਾਨਸਾ ਲਿਆਂਦਾ ਗਿਆ ਸੀ।

ਜਾਣਕਾਰੀ ਮੁਤਾਬਕ ਉਸ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਜੇਲ੍ਹ ਵਿਭਾਗ ਵੱਲੋਂ ਮਾਨਸਾ ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਸ ਦੀ ਮੌਤ ਹੋ ਗਈ। ਹਸਪਤਾਲ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਉਸ ਨੂੰ ਛਾਤੀ ਵਿਚ ਦਰਦ ਸੀ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ।

ਫਿਲਹਾਲ ਜਸਵੀਰ ਦੀ ਲਾਸ਼ ਨੂੰ ਸਿਵਲ ਹਸਪਤਾਲ ‘ਚ ਰੱਖਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਬੀਤੀ ਸ਼ਾਮ 4 ਵਜੇ ਸਿਹਤ ਖਰਾਬ ਹੋਣ ਕਾਰਨ ਹਸਪਤਾਲ ਲਿਆਂਦਾ ਗਿਆ ਸੀ ਅਤੇ ਜਸਵੀਰ ਦੀ ਇਲਾਜ ਦੌਰਾਨ ਰਾਤ 9 ਵਜੇ ਮੌਤ ਹੋ ਗਈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment