ਮਾਨਸਾ: ਮਾਨਸਾ ਤੋਂ ਇੱਕ ਬਿਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਮਾਂ ਨੇ ਆਪਣੇ 10 ਸਾਲਾ ਪੁੱਤਰ ਦਾ ਕਤਲ ਕਰ ਦਿੱਤਾ, ਜੋ ਆਪਣੀ ਮਰਜ਼ੀ ਅਨੁਸਾਰ ਕਿਸੇ ਹੋਰ ਪ੍ਰੇਮੀ ਨਾਲ ਆਪਣੀ ਜ਼ਿੰਦਗੀ ਬਿਤਾਉਣਾ ਚਾਹੁੰਦੀ ਸੀ। ਪਹਿਲਾਂ ਤਾਂ ਉਸ ਨੇ ਬੱਚੇ ਨੂੰ 2 ਗੋਲੀਆਂ ਦੇ ਕੇ ਉਸਨੂੰ ਬੇਹੋਸ਼ੀਿ ਦੀ ਹਾਲਤ ‘ਚ ਟੋਏ ਵਿੱਚ ਦੱਬ ਦਿੱਤਾ ਅਤੇ ਫਿਰ ਉਸ ਨੂੰ ਉਥੋਂ ਕੱਢ ਕੇ ਬੱਸ ਸਟੈਂਡ ਛੱਡ ਦਿੱਤਾ। ਇਸ ਗੱਲ ਦਾ ਖੁਲਾਸਾ ਉਸ ਨੇ ਪੁਲਿਸ ਪੁੱਛਗਿੱਛ ਦੌਰਾਨ ਕੀਤਾ। ਔਰਤ ਦੀ ਪਛਾਣ ਵੀਰਪਾਲ ਕੌਰ ਵਜੋਂ ਹੋਈ ਹੈ। ਕਾਤਲ ਮਾਂ ਅਨੁਸਾਰ ਉਸ ਨੇ ਆਪਣੇ ਪੁੱਤਰ ਅਗਮਜੋਤ ਨੂੰ ਦੁੱਖਾਂ ਭਰੀ ਜ਼ਿੰਦਗੀ ਤੋਂ ਬਚਾਉਣ ਲਈ ਇਹ ਕਦਮ ਚੁੱਕਿਆ। ਉਸ ਨੇ ਦੱਸਿਆ ਕਿ ਉਸ ਦਾ ਪੁੱਤਰ ਠੀਕ ਨਹੀਂ ਸੀ। ਐਨਾ ਹੀ ਨਹੀਂ ਉਸ ਨੇ ਆਪਣੀਆਂ ਗਲਤੀਆਂ ਲੁਕਾਉਣ ਲਈ ਆਪਣੇ ਸਹੁਰਿਆਂ ‘ਤੇ ਵੀ ਦੋਸ਼ ਲਗਾਇਆ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ 3 ਦਿਨ ਪਹਿਲਾਂ ਉਦੋਂ ਸਾਹਮਣੇ ਆਇਆ ਜਦੋਂ ਬੱਚੇ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਸੀ।
ਵੀਰਪਾਲ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਨਸ਼ੇ ਦਾ ਆਦੀ ਹੈ। ਜਿਸ ਕਾਰਨ ਉਹ ਚਿੱਟੇ ਦੇ ਮਾਮਲੇ ‘ਚ ਪਿਛਲੇ ਢਾਈ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ। ਉਸ ਨੇ ਆਣਾ ਜੁਰਮ ਲੁਕਾਉਣ ਲਈ ਆਣੇ ਸਹੁਰਿਆਂ ‘ਤੇ ਵੀ ਦੋਸ਼ ਲਾਏ, ਵੀਰਪਾਲ ਨੇ ਦੱਸਿਆ ਉਸ ਦੇ ਪਤੀ ਦੇ ਜੇਲ੍ਹ ਜਾਣ ਤੋਂ ਬਾਅਦ ਉਸ ਦੇ ਸਹੁਰਿਆਂ ਨੇ ਉਸ ਦੀ ਕੋਈ ਮਦਦ ਨਹੀਂ ਕੀਤੀ। ਉਸ ਕੋਲ ਖਾਣ ਲਈ ਵੀ ਕੁਝ ਨਹੀਂ ਸੀ ਹੁੰਦਾ। ਉਹਨਾਂ ਨੂੰ ਹਰ ਰੋਜ਼ ਭੁੱਖਾ ਸੌਣਾ ਪੈਂਦਾ ਸੀ। ਉਸ ਨੂੰ ਲੱਗਾ ਕਿ ਦੋਹਾਂ ਦੀ ਜ਼ਿੰਦਗੀ ਬਰਬਾਦ ਹੋ ਗਈ ਹੈ। ਇਹ ਉਹ ਜ਼ਿੰਦਗੀ ਹੈ ਜੋ ਉਸ ਦੇ ਪੁੱਤਰ ਨੂੰ ਭਵਿੱਖ ਵਿੱਚ ਵੀ ਮਿਲੇਗੀ ਅਤੇ ਉਹ ਇਸਨੂੰ ਨਹੀਂ ਦੇਖ ਸਕੀ। ਅੰਤ ਵਿੱਚ ਉਸਨੇ ਆਪਣੇ ਪੁੱਤਰ ਨੂੰ ਮਾਰਨ ਦਾ ਫੈਸਲਾ ਲਿਆ। ਦੱਸਿਆ ਜਾ ਰਿਹਾ ਹੈ ਕਿ 2016 ਵਿੱਚ ਵੀਰਪਾਲ ਕੌਰ ਦਾ ਪਤੀ ਹਰਦੀਪ ਸਿੰਘ ਨਾਲ ਨਾਲ ਪ੍ਰੇਮ ਵਿਆਹ ਹੋਇਆ ਸੀ।
ਉਸ ਨੇ ਦੱਸਿਆ ਕਿ ਬੇਟੇ ਨੂੰ ਕੁਝ ਦਿਨ ਪਹਿਲਾਂ ਬੁਖਾਰ ਹੋਇਆ ਸੀ। ਇਹ ਸੋਚ ਕੇ ਪੁਤਰ ਨੂੰ 2 ਗੋਲੀਆਂ ਦੇ ਕੇ ਟੋਏ ਵਿਚ ਦੱਬ ਦਿੱਤਾ ਤਾਂ ਕਿ ਉਸਨੂੰ ਵੀ ਦੁੱਖਾਂ ਭਰੀ ਜ਼ਿੰਦਗੀ ਨਾ ਕੱਟਣੀ ਪਵੇ। ਵੀਰਪਾਲ ਨੇ ਦੱਸਿਆ ਕਿ ਮੈਂ ਵੀ ਬਾਅਦ ਵਿੱਚ ਬਹੁਤ ਰੋਈ। ਫਿਰ ਉਸ ਨੂੰ ਟੋਏ ‘ਚੋਂ ਕੱਢ ਕੇ ਬੱਸ ‘ਚ ਬੈਠਾ ਕੇ ਮਾਨਸਾ ਦੇ ਬੱਸ ਸਟੈਂਡ ‘ਤੇ ਪਹੁੰਚ ਗਈ ਤੇ ਅੱਥੇ ਹੀ ਆਪਣੇ ਮ੍ਰਿਤਕ ਪੁੱਤਰ ਨੂੰ ਛੱਡ ਕੇ ਭੱਜ ਗਈ।
ਕਤਲ ਕਰਨ ਤੋਂ ਬਾਅਦ ਮੁਲਜ਼ਮ ਔਰਤ ਆਪਣੇ ਪ੍ਰੇਮੀ ਨਾਲ ਵਿਦੇਸ਼ ਜਾਣ ਦੀ ਤਿਆਰੀ ਕਰ ਰਹੀ ਸੀ। ਰਸਤੇ ਵਿੱਚ ਰੋੜਾ ਬਣ ਰਹੇ ਬੱਚੇ ਦੇ ਕਤਲ ਦੀ ਸਾਜ਼ਿਸ਼ ਰਚੀ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।