ਮਾਤ-ਭਾਸ਼ਾ ਦਿਵਸ ਕਿਸਾਨੀ ਸੰਘਰਸ਼ ਨੂੰ ਸਮਰਪਿਤ

TeamGlobalPunjab
2 Min Read

ਚੰਡੀਗੜ੍ਹ, (ਅਵਤਾਰ ਸਿੰਘ): ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਨੇ ਪੰਜਾਬੀ ਲੇਖਕਾਂ, ਬੁੱਧੀਜੀਵੀਆਂ, ਰੰਗ-ਕਰਮੀਆਂ, ਪੱਤਰਕਾਰਾਂ-ਕਲਾਕਾਰਾਂ ਅਤੇ ਸਮੂਹ ਪੰਜਾਬੀ ਹਿਤੈਸ਼ੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ 21 ਫਰਵਰੀ ਮਾਤ-ਭਾਸ਼ਾ ਦਿਵਸ ਨੂੰ ਹੋਣ ਵਾਲੇ ਸਮਾਗਮਾਂ ਨੂੰ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਨ।

ਕਿਸਾਨਾਂ ਦੀਆਂ ਹੱਕੀ ਮੰਗਾਂ ਦਾ ਸਮਰਥਨ ਕਰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ ਸਰਕਾਰ ਤੋਂ ਮੰਗ ਕਰਦੀ ਹੈ ਕਿ ਕਿਸਾਨ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਬੇਕਸੂਰ ਵਿਅਕਤੀਆਂ ਨੂੰ ਰਿਹਾਅ ਕੀਤਾ ਜਾਵੇ, ਕਿਸਾਨ ਆਗੂਆਂ ਉੱਪਰ ਦਰਜ ਕੀਤੇ ਗਏ ਝੂਠੇ ਕੇਸ ਵਾਪਸ ਲਏ ਜਾਣ, ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਸ਼ੁਰੂ ਕਰਕੇ ਮਾਹੌਲ ਸੁਖਾਵਾਂ ਬਣਾਇਆ ਜਾਵੇ ਤੇ ਕਿਸਾਨਾਂ ਦੀਆਂ ਮੰਗਾਂ ਜਲਦੀ ਪ੍ਰਵਾਨ ਕੀਤੀਆਂ ਜਾਣ। ਕੇਂਦਰੀ ਪੰਜਾਬੀ ਲੇਖਕ ਸਭਾ ਮੰਗ ਕਰਦੀ ਹੈ ਕਿ ਨੌਜਵਾਨ ਬੇਟੀਆਂ ਨੌਦੀਪ ਅਤੇ ਦਿਸ਼ਾ ਰਵੀ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤੇ ਉਨ੍ਹਾਂ ਦੇ ਸਾਥੀਆਂ ਉੱਪਰ ਦਰਜ ਮੁਕੱਦਮੇ ਵਾਪਸ ਲਏ ਜਾਣ। ਕੇਂਦਰ ਸਰਕਾਰ ਕਿਸਾਨ ਸੰਘਰਸ਼ ਦੇ ਹਮਾਇਤੀਆਂ ਦਾ ਦਮਨ ਕਰਨਾ ਬੰਦ ਕਰੇ। ਕੇਂਦਰੀ ਪੰਜਾਬੀ ਲੇਖਕ ਸਭਾ ‘ਪੰਜਾਬੀ ਮੰਚ ਚੰਡੀਗੜ੍ਹ’ ਦੇ ਪੰਜਾਬੀ ਭਾਸ਼ਾ ਲਈ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦੀ ਹੈ। ਸਮੂਹ ਲੇਖਕਾਂ, ਬੁੱਧੀਜੀਵੀਆਂ, ਕਲਾਕਾਰਾਂ ਤੇ ਪੱਤਰਕਾਰਾਂ ਤੇ ਪੰਜਾਬੀ ਨੂੰ ਪਿਆਰ ਕਰਨ ਵਾਲਿਆਂ ਨੂੰ ਬੇਨਤੀ ਹੈ ਕਿ ਪੰਜਾਬੀ ਮੰਚ ਚੰਡੀਗੜ੍ਹ ਵੱਲੋਂ 20 ਫਰਵਰੀ, 2021 ਨੂੰ ਪੰਜਾਬੀ ਭਾਸ਼ਾ ਨੂੰ ਚੰਡੀਗੜ੍ਹ ਵਿੱਚ ਬਣਦਾ ਸੰਵਿਧਾਨਕ ਹੱਕ ਦੁਆਉਣ ਲਈ ਕੀਤੇ ਜਾ ਰਹੇ ਵਿਸ਼ਾਲ ਰੋਸ ਮਾਰਚ ਵਿੱਚ ਸ਼ਾਮਿਲ ਹੋਣ।

Share this Article
Leave a comment