ਕੈਨੇਡਾ ‘ਚ ਮਾਂਪਿਆ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ ‘ਚ ਹੋਈ ਮੌ/ਤ

Rajneet Kaur
2 Min Read

ਨਿਊਜ਼ ਡੈਸਕ: ਪੰਜਾਬੀ ਨੌਜਵਾਨਾਂ ਦਾ ਵਿਦੇਸ਼ਾਂ ‘ਚ ਜਾਣ ਦਾ ਰੁਝਾਨ ਲਗਾਤਾਰ ਵਧਦਾ ਜਾ ਰਿਹਾ ਹੈ।ਜਿਥੇ ਉਹ ਆਪਣੇ ਚੰਗੇ ਭੱਵਿਖ ਦੇ ਸੁਪਨੇ ਦੇਖਦੇ ਹਨ ਉਥੇ ਹੀ ਉਨ੍ਹਾਂ ਦੇ ਸੁਪਨੇ ਟੁੱਟਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀਆਂ ਮੰਦਭਾਗੀ ਖਬਰਾਂ ਨੇ ਦਿਲ ਝੰਜੋੜ ਕੇ ਰੱਖ ਦਿਤਾ ਹੈ। ਕੈਨੇਡਾ ਤੋਂ ਇਕ ਵਾਰ ਫਿਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।  ਵਿਨੀਪੈਗ ’ਚ ਕਾਰ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਰਵਿੰਦਰ ਸਿੰਘ (24) ਵਾਸੀ ਕਸਬਾ ਬੰਡਾਲਾ, ਅੰਮ੍ਰਿਤਸਰ ਵੱਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਅਰਵਿੰਦਰ ਸਿੰਘ 20 ਸਾਲਾਂ ਦਾ ਸੀ ਜਦੋ ਉਸਨੇ ਕੈਨੇਡਾ ਦੀ ਧਰਤੀ ‘ਤੇ ਪੈਰ ਰੱਖੇ ਸਨ।ਉਹ ਮਾਂਪਿਆ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਕੈਨੇਡਾ ਦੇ ਸਮੇਂ ਅਨੁਸਾਰ ਲਗਭਗ 11:30 ਵਜੇ ਇੰਕਸਟਰ ਬੁਲੇਵਾਰਡ ਕਿੰਗ ਐਡਵਰਡ ਸਟਰੀਟ ’ਤੇ ਸੜਕ ਹਾਦਸਾ ਵਾਪਰਿਆ ਸੀ। ਹਾਦਸੇ ਤੋਂ ਬਾਅਦ ਅਰਵਿੰਦਰ ਦੀ ਮੌਕੇ ’ਤੇ ਮੌਤ ਗਈ।

ਉਨ੍ਹਾਂ ਦੱਸਿਆ ਕਿ  ਪੰਜਾਬੀ ਭਾਈਚਾਰੇ ਵੱਲੋਂ ਮ੍ਰਿਤਕ ਦੇਹ ਨੂੰ ਪੰਜਾਬ ਭੇਜਣ ਦੇ ਯਤਨ ਕੀਤੇ ਜਾ ਰਹੇ । ਅਰਵਿੰਦਰ ਸਿੰਘ ਦਾ ਅੰਤਿਮ ਸਸਕਾਰ ਪਿੰਡ ‘ਚ ਹੀ ਕੀਤਾ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment