ਮਾਂ ਦੇ ਇਕਲੌਤੇ ਸਹਾਰੇ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Rajneet Kaur
2 Min Read

ਨਿਊਜ਼ ਡੈਸਕ: ਨੌਜਵਾਨ ਪੀੜੀ ਦਾ ਵਿਦੇਸ਼ ਜਾਣ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ।ਜਾਂਦੇ ਤਾਂ ਉਹ ਚੰਗੇ ਭੱਵਿਖ ਲਈ ਹਨ ਪਰ ਕਿਸੇ ਨੂੰ ਨਹੀਂ ਪਤਾ ਹੁੰਦਾ ਕਿ ਮੌਤ ਉਨ੍ਹਾਂ ਨੂੰ ਉਥੇ ਉਡੀਕ ਰਹੀ ਹੋਵੇਗੀ। ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।  23 ਸਾਲਾਂ ਕਰਨਵੀਰ ਸਿੰਘ ਪਿੰਡ ਘੋਗੜਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ । ਉਹ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ।  ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

ਮ੍ਰਿਤਕ ਨੌਜਵਾਨ ਦੇ ਚਾਚਾ ਸਤਪਾਲ ਸਿੰਘ ਬਾਜਵਾ ਨੇ  ਉਨ੍ਹਾਂ ਦੀ ਪਰਵਰਿਸ਼ ਕੀਤੀ ਸੀ। ਉਨ੍ਹਾਂ ਦਸਿਆ ਕਿ ਕਰਨਵੀਰ ਸਿੰਘ ਬਾਜਵਾ 4 ਸਾਲਾਂ ਤੋਂ ਪੜ੍ਹਾਈ ਲਈ ਕੈਨੇਡਾ ਗਿਆ ਹੋਇਆ ਸੀ। ਉਨ੍ਹਾਂ ਦੇ ਛੋਟੇ ਭਰਾ ਦੇ ਬੇਟੇ ਵੀ ਉਥੇ ਰਹਿੰਦੇ ਸਨ।  ਜਿੱਥੇ ਚਾਰ ਸਾਲਾਂ ਬਾਅਦ ਇਹ ਸਾਰੇ ਭਰਾ ਟੋਰਾਂਟੋ ਸ਼ਹਿਰ ਵਿੱਚ ਇਕੱਠੇ ਹੋਏ। ਸਵੇਰੇ ਜਦੋਂ ਕਰਨਵੀਰ ਨੂੰ ਜਗਾਇਆ ਤਾਂ ਕਰਨਵੀਰ ਨਹੀਂ ਉਠਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਜਿਸ ਤੋਂ ਉਨ੍ਹਾਂ ਨੂੰ ਫੋਨ ਕਰਕੇ ਦਸਿਆ ਗਿਆ ਕਿ ਕਰਨਵੀਰ ਦੀ ਮੌਤ ਹੋ ਗਈ ਹੈ। ਇਹ ਖ਼ਬਰ ਸੁਣਦਿਆਂ ਹੀ ਮਾਂ ਦਾ ਕਲੇਜਾ ਬਾਹਰ ਆ ਗਿਆ।ਉਸਦਾ ਰੋ-ਰੋ ਬੁਰਾ ਹੋਗਿਆ ਹੈ। ਪੁੱਤਰ ਦੀ ਮੌਤ ਤੋਂ ਬਾਅਦ ਮਾਂ ਦਾ ਆਖਰੀ ਸਹਾਰਾ ਵੀ ਚਲਾ ਗਿਆ। ਕਰਨਵੀਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਭਾਰਤ ਭੇਜ ਦਿੱਤਾ ਜਾਵੇਗਾ ਅਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

 

Share this Article
Leave a comment