ਚੰਡੀਗੜ੍ਹ: ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਗਣਤੰਤਰ ਦਿਵਸ ਦੇ ਸਬੰਧ ‘ਚ ਇੱਕ ਪਟੀਸ਼ਨ ਦਾਖਲ ਕੀਤੀ ਹੈ। ਪਟੀਸ਼ਨ ਰਾਹੀਂ ਸਾਂਸਦ ਨੇ ਗਣਤੰਤਰ ਦਿਵਸ ਪਰੇਡ ‘ਚ ਸ਼ਾਮਲ ਹੋਣ ਅਤੇ ਲੋਕ ਸਭਾ ਦੇ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜ਼ਾਜਤ ਦੀ ਮੰਗ ਕੀਤੀ ਹੈ।
ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ 17 ਦਸੰਬਰ ਨੂੰ ਅੰਮ੍ਰਿਤਸਰ ਦੇ ਡੀ.ਐਮ ਨੂੰ ਇੱਕ ਮੰਗ ਪੱਤਰ ਭੇਜ ਕੇ ਲੋਕ ਸਭਾ ਦੇ ਆਗਾਮੀ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ, ਜਿਸ ’ਤੇ ਕੋਈ ਕਾਰਵਾਈ ਨਹੀਂ ਹੋਈ। ਇਸ ਲਈ ਹੁਣ ਉਸ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਦੀ ਮੰਗ ਕੀਤੀ ਹੈ।
ਅੰਮ੍ਰਿਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਗਣਤੰਤਰ ਦਿਵਸ ਅਤੇ ਸੰਸਦ ਦੇ ਸੈਸ਼ਨ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨਿਆਂ ਅਤੇ ਬਰਾਬਰੀ ਦੇ ਹਿੱਤ ਵਿੱਚ ਹੈ। ਉਨ੍ਹਾਂ ਇਸ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸੰਵਿਧਾਨ ਵਿੱਚ ਦਰਜ ਮੂਲ ਸਿਧਾਂਤਾਂ ਦਾ ਪ੍ਰਤੀਕ ਦੱਸਿਆ। ਉਸ ਦਾ ਕਹਿਣਾ ਹੈ ਕਿ ਕੌਮੀ ਮਹੱਤਵ ਵਾਲੇ ਇਨ੍ਹਾਂ ਪ੍ਰੋਗਰਾਮਾਂ ਵਿੱਚ ਉਸ ਦੀ ਹਾਜ਼ਰੀ ਲੋਕ ਹਿੱਤ ਦਾ ਵਿਸ਼ਾ ਹੈ। ਅੰਮ੍ਰਿਤਪਾਲ ਸਿੰਘ ਦੀ ਇਸ ਪਟੀਸ਼ਨ ‘ਤੇ ਹਾਈਕੋਰਟ ਹੁਣ ਇੱਕ-ਦਿਨਾਂ ‘ਚ ਸੁਣਵਾਈ ਕਰ ਸਕਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।