ਚੰਡੀਗੜ੍ਹ : ਪੰਜ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਜਦਕਿ ਸਭ ਤੋਂ ਵੱਡਾ ਝਟਕਾ ਪੰਜਾਬ ਵਿਚ ਲੱਗਿਆ ਹੈ। 2017 ਵਿਚ 77 ਵਿਧਾਨ ਸਭਾ ਸੀਟਾਂ ਜਿੱਤਣ ਵਾਲੀ ਕਾਂਗਰਸ 2022 ਵਿਚ 20 ਸੀਟਾਂ ਦਾ ਅੰਕੜਾ ਪਾਰ ਨਹੀਂ ਕਰ ਸਕੀ। ਕਾਂਗਰਸ ਨੂੰ ਅਖ਼ੀਰ ਪੰਜਾਬ ਵਿੱਚੋਂ ਸੱਤਾ ਤੋਂ ਹੱਥ ਧੋਣੇ ਪਏ। ਪਾਰਟੀ ਆਗੂ ਪਹਿਲਾਂ ਹੀ ਕਾਂਗਰਸ ਦੇ ਅੰਦਰੂਨੀ ਕਲੇਸ਼ ਤੋਂ ਪ੍ਰੇਸ਼ਾਨ ਸਨ ।
ਪਾਰਟੀ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਹਾਰ ਦਾ ਵੱਡਾ ਕਾਰਨ ਕੈਪਟਨ ਅਮਰਿੰਦਰ ਸਿੰਘ ਨੂੰ ਮੰਨਿਆ ਹੈ। ਨਾਲ ਹੀ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ‘ਤੇ ਵੀ ਤੰਜ ਕੱਸਿਆ, ਜਿਸ ਤੋਂ ਉਨ੍ਹਾਂ ਦਾ ਪਾਰਟੀ ਦੀ ਹਾਰ ਲਈ ਗੁੱਸਾ ਸਾਫ ਨਜ਼ਰ ਆ ਰਿਹਾ ਸੀ।
ਦਸ ਦਈਏ ਕਿ ਰਵਨੀਤ ਬਿੱਟੂ ਤੋਂ ਜਦੋਂ ਕਾਂਗਰਸ ਦੀ ਹਾਰ ਬਾਰੇ ਸਵਾਲ ਕੀਤਾ ਜਾ ਰਿਹਾ ਸੀ ਤਾਂ ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਤਾਂ ਹੁਣ ਬੱਕਰੀ ਦੀਆਂ ਧਾਰਾਂ ਹੀ ਚੋਣਗੇ, ਉਨ੍ਹਾਂ ਨੇ ਆਪਣਾ ਕੰਮ ਚੁਣ ਲਿਆ ਹੈ।