ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਸੰਸਦ ਮੈਂਬਰ ਕਿਰਨ ਖੇਰ ਦੇ ਚੰਡੀਗੜ੍ਹ ਦੇ ਦਲਿਤ ਮੇਅਰ ਕੁਲਦੀਪ ਕੁਮਾਰ ਪ੍ਰਤੀ ਵਤੀਰੇ ਦੀ ਸਖ਼ਤ ਆਲੋਚਨਾ ਕੀਤੀ ਹੈ। ‘ਆਪ’ ਨੇ ਕਿਹਾ ਕਿ ਸਾਂਸਦ ਨੇ ਸਾਡੇ ਮੇਅਰ ਅਤੇ ਦਲਿਤ ਭਾਈਚਾਰੇ ਨਾਲ ਵਿਤਕਰਾ ਕੀਤਾ।
‘ਆਪ’ ਚੰਡੀਗੜ੍ਹ ਦੇ ਸਹਿ-ਇੰਚਾਰਜ ਡਾਕਟਰ ਸੰਨੀ ਆਹਲੂਵਾਲੀਆ ਨੇ ਬੁੱਧਵਾਰ ਨੂੰ ਪਾਰਟੀ ਤੋਂ ਜਾਰੀ ਇਕ ਬਿਆਨ ‘ਚ ਕਿਹਾ ਕਿ ਮੰਗਲਵਾਰ ਨੂੰ ਗਵਰਨਰ ਹਾਊਸ ‘ਚ ਇਕ ਪ੍ਰੋਗਰਾਮ ‘ਚ ਸੰਸਦ ਮੈਂਬਰ ਕਿਰਨ ਖੇਰ ਨੇ ਸਾਡੇ ਮੇਅਰ ਦੇ ਭਾਸ਼ਣ ਤੋਂ ਬਾਅਦ ਮਾਈਕ ਨੂੰ ਸੈਨੀਟਾਈਜ਼ ਕਰਨ ਲਈ ਕਿਹਾ। ਭਾਜਪਾ ਅਤੇ ਇਸ ਦੇ ਆਗੂ ਹਮੇਸ਼ਾ ਹੀ ਦਲਿਤ ਵਿਰੋਧੀ ਰਹੇ ਹਨ ਅਤੇ ਚੁਣੇ ਹੋਏ ਨੁਮਾਇੰਦੇ ਪ੍ਰਤੀ ਅਜਿਹਾ ਵਿਤਕਰਾ ਉਨ੍ਹਾਂ ਦੀ ਵਿਚਾਰਧਾਰਾ ਨੂੰ ਉਜਾਗਰ ਕਰਦਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਚੰਡੀਗੜ੍ਹ ਦੇ ਪਹਿਲੇ ਨਾਗਰਿਕ ਦਾ ਅਪਮਾਨ ਹੀ ਨਹੀਂ ਕੀਤਾ ਸਗੋਂ ਦਲਿਤ ਭਾਈਚਾਰੇ ਨੂੰ ਵੀ ਠੇਸ ਪਹੁੰਚਾਈ ਹੈ। ਇਹ ਦੁੱਖ ਦੀ ਗੱਲ ਹੈ ਕਿ ਅਜਿਹੇ ਲੋਕ ਅਤੇ ਸੋਚ ਅਜੇ ਵੀ ਮੌਜੂਦ ਹੈ।ਉਨਾਂ ਨੇ ਕਿਹਾ ਕਿ ਸੰਸਦ ਮੈਂਬਰ ਦੀ ਸੋਚ ਨਿੰਦਣਯੋਗ ਹੈ। ਉਨ੍ਹਾਂ ਨੇ ਕਿਰਨ ਖੇਰ ਤੋਂ ਤੁਰੰਤ ਮੁਆਫ਼ੀ ਮੰਗਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਉਹ ਮੁਆਫ਼ੀ ਨਹੀਂ ਮੰਗਦੀ ਤਾਂ ਆਮ ਆਦਮੀ ਪਾਰਟੀ ਉਨ੍ਹਾਂ ਖ਼ਿਲਾਫ਼ ਪ੍ਰਦਰਸ਼ਨ ਕਰੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।