ਕਾਂਗਰਸ MP ਰਵਨੀਤ ਬਿੱਟੂ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਹੁਣ 21 ਜੂਨ ਨੂੰ ਹੋਣਗੇ ਪੇਸ਼

TeamGlobalPunjab
1 Min Read

ਲੁਧਿਆਣਾ/ਚੰਡੀਗੜ੍ਹ :  ਇਤਰਾਜ਼ਯੋਗ ਬਿਆਨ ਮਾਮਲੇ ‘ਚ ਤਲਬ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਭਲਕੇ (21 ਜੂਨ 2021)  ਨੂੰ ਸਵੇਰੇ 11:30 ਵਜੇ ਕਮਿਸ਼ਨ ਅੱਗੇ ਨਿੱਜੀ ਤੌਰ ‘ਤੇ ਪੇਸ਼ ਹੋਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਵਲੋਂ ਕੀਤੀ ਬੇਨਤੀ ਤੋ ਬਾਅਦ ਪਹਿਲਾਂ ਤੋਂ ਤੈਅ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਵਨੀਤ ਬਿੱਟੂ ਨੇ ਕਮਿਸ਼ਨ ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ 22 ਜੂਨ 2021 ਨੂੰ ਪਹਿਲਾਂ ਤੋਂ ਹੀ ਨਿਸ਼ਚਿਤ ਅਤੇ ਇਕ ਨਾ ਟਾਲਣਯੋਗ ਕੰਮ ਹੈ। ਇਸ ਲਈ ਉਨ੍ਹਾਂ ਨੂੰ 22 ਜੂਨ 2021 ਨੂੰ ਸਵੇਰੇ 11:30 ਵਜੇ ਦੀ ਬਜਾਏ 21 ਜੂਨ 2021 ਨੂੰ ਸਵੇਰੇ 11:30 ਵਜੇ ਪੇਸ਼ ਹੋਣ ਦੀ ਇਜਾਜ਼ਤ ਦਿੱਤੀ ਜਾਵੇ।

ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਦੀ ਅਪੀਲ ਨੂੰ ਕਮਿਸ਼ਨ ਵਲੋਂ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ 22 ਜੂਨ 2021 ਦੀ ਥਾਂ 21ਜੂਨ 2021 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

Share this Article
Leave a comment