MP ਸੰਦੀਪ ਪਾਠਕ ਦੀਆਂ ਵਧੀਆਂ ਮੁਸ਼ਕਿਲਾਂ! ਰਾਜ ਸਭਾ ਮੈਂਬਰ ਖਿਲਾਫ ਦੋ FIR ਦਰਜ

Global Team
2 Min Read

ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਸੰਦੀਪ ਪਾਠਕ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਰਾਜ ਸਭਾ ਮੈਂਬਰ ਸੰਦੀਪ ਪਾਠਕ ਖ਼ਿਲਾਫ਼ ਦੋ FIR ਦਰਜ ਕੀਤੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਖ਼ਿਲਾਫ਼ ਇਹ ਮਾਮਲੇ ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਦਰਜ ਕੀਤੇ ਗਏ ਹਨ। ਇਹਨਾਂ ਵਿੱਚੋਂ ਇੱਕ ਮਾਮਲਾ ਭ੍ਰਿਸ਼ਟਾਚਾਰ ਨਾਲ ਸਬੰਧਤ ਹੈ, ਜਦਕਿ ਦੂਜਾ ਮਹਿਲਾ ਦੇ ਸ਼ੋਸ਼ਣ ਨਾਲ ਜੁੜਿਆ ਹੋਇਆ ਹੈ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।

ਮਾਮਲੇ ਦੀ ਜਾਣਕਾਰੀ ਦਿੰਦਿਆਂ ਇੱਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰਾਜ ਸਭਾ ਮੈਂਬਰ ਖ਼ਿਲਾਫ਼ ਦੋ FIR ਦਰਜ ਕੀਤੀਆਂ ਗਈਆਂ ਹਨ। ਅਧਿਕਾਰੀ ਨੇ ਅੱਗੇ ਕਿਹਾ ਕਿ ਪਾਠਕ ਨੂੰ ਹੁਣ ਕਿਸੇ ਵੀ ਸਮੇਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਦਿੱਲੀ ਸਥਿਤ ਉਨ੍ਹਾਂ ਦੇ ਘਰ ਪਹੁੰਚ ਗਈ ਹੈ । ਇਸ ਦੇ ਨਾਲ ਹੀ ਦਿੱਲੀ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ (C-1/28) ‘ਤੇ ਹਲਚਲ ਤੇਜ਼ ਹੋ ਗਈ ਹੈ।ਪੰਜਾਬ ਪੁਲਿਸ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਸੰਦੀਪ ਪਾਠਕ ਆਪਣੇ ਪੀ.ਐੱਸ.ਓ. (ਸੁਰੱਖਿਆ ਅਧਿਕਾਰੀ) ਦੇ ਨਾਲ ਘਰ ਤੋਂ ਰਵਾਨਾ ਹੋ ਗਏ।

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਸੰਦੀਪ ਪਾਠਕ ਅਤੇ ਰਾਘਵ ਚੱਢਾ ਸਮੇਤ 7 ਹੋਰ ਰਾਜ ਸਭਾ ਮੈਂਬਰ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਨ੍ਹਾਂ ਸਾਰੇ ਸੰਸਦ ਮੈਂਬਰਾਂ ਦੇ ਸਮੂਹ ਨੇ ਭਾਜਪਾ ਵਿੱਚ ਰਲੇਵਾਂ ਕਰ ਲਿਆ ਸੀ। ਇਸ ਤੋਂ ਬਾਅਦ, ਸ਼ੁੱਕਰਵਾਰ ਨੂੰ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਭਰੋਸੇ ਦਾ ਮਤਾ ਪੇਸ਼ ਕੀਤਾ ਅਤੇ ਉਸ ਨੂੰ ਪਾਸ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ।

 

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment