ਚੰਡੀਗੜ੍ਹ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਇੱਕ ਅਹਿਮ ਫ਼ੈਸਲਾ ਕੀਤਾ ਹੈ। ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਇਕਲੌਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਮੰਗਲਵਾਰ ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਆਪਣੀ ਸੁਰੱਖਿਆ ‘ਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਥਾਣਿਆਂ ‘ਚ ਤਾਇਨਾਤ ਕਰਨ ਦੀ ਅਪੀਲ ਕੀਤੀ ਹੈ।
ਡੀਜੀਪੀ ਨੂੰ ਲਿਖੇ ਪੱਤਰ ‘ਚ ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਸੁਰੱਖਿਆ ‘ਚ ਤਾਇਨਾਤ 6 ਪੁਲਿਸ ਮੁਲਾਜ਼ਮਾਂ ‘ਚੋਂ 3 ਉਨ੍ਹਾਂ ਦੇ ਜੱਦੀ ਪਿੰਡ ਸੀਚੇਵਾਲ ‘ਚ ਤਾਇਨਾਤ ਹਨ, ਜਦੋਂਕਿ ਬਾਕੀ 3 ਉਨ੍ਹਾਂ ਦੇ ਦੌਰਿਆਂ ਦੌਰਾਨ ਨਾਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਮੁਲਾਜ਼ਮਾਂ ਨੂੰ ਥਾਣਿਆਂ ‘ਚ ਭੇਜਿਆ ਜਾਵੇ ਤਾਂ ਇਲਾਕੇ ‘ਚ ਪੁਲਿਸ ਹੋਰ ਮਜ਼ਬੂਤ ਹੋ ਸਕਦੀ ਹੈ।ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਲਿਖਿਆ ਕਿ ਉਨ੍ਹਾਂ ਨਾਲੋਂ ਆਮ ਲੋਕਾਂ ਨੂੰ ਸੁਰੱਖਿਆ ਦੀ ਵੱਧ ਲੋੜ ਹੈ।

ਸੰਤ ਸੀਚੇਵਾਲ ਨੇ ਆਪਣੇ ਪੱਤਰ ਦੀਆਂ ਕਾਪੀਆਂ ਪੰਜਾਬ ਦੇ ਮੁੱਖ ਮੰਤਰੀ, ਰਾਜਪਾਲ, ਸਬੰਧਤ ਡਿਪਟੀ ਕਮਿਸ਼ਨਰਾਂ ਤੇ ਜਲੰਧਰ ਤੇ ਕਪੂਰਥਲਾ ਦੇ ਐੱਸਐੱਸਪੀ ਨੂੰ ਵੀ ਭੇਜੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਹਾਲਾਤਾਂ ‘ਚ ਥਾਣਿਆਂ ‘ਚ ਪੁਲਿਸ ਬਲ ਵਧਾਉਣਾ ਲੋਕਾਂ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ। ਸੰਤ ਸੀਚੇਵਾਲ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਨਿੱਜੀ ਸੁਰੱਖਿਆ ਦੀ ਲੋੜ ਨਹੀਂ ਹੈ ਤੇ ਉਹ ਪਹਿਲਾਂ ਵੀ ਆਪਣੀ ਸੁਰੱਖਿਆ ਵਾਪਸ ਲੈਣ ਦੀ ਮੰਗ ਕਰ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

