ਜਲੰਧਰ: ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ‘ਚ ਜ਼ਖਮੀ ਹੋਏ ਡਿਲੀਵਰੀ ਬੁਆਏ ਗੁਰਪ੍ਰੀਤ ਸਿੰਘ ਦੀ ਮਦਦ ਲਈ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਵੱਡਾ ਕਦਮ ਚੁੱਕਿਆ ਹੈ। ਐਮਪੀ ਸਾਹਨੀ ਨੇ ਗੁਰਪ੍ਰੀਤ ਦੇ ਪਿਤਾ ਕਸ਼ਮੀਰ ਸਿੰਘ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਦੇ ਪੁੱਤਰ ਦੀ ਸਿਹਤ ਅਤੇ ਇਲਾਜ ਬਾਰੇ ਜਾਣਕਾਰੀ ਲਈ ਹੈ।
ਧਮਾਕੇ ‘ਚ ਗੁਰਪ੍ਰੀਤ ਦਾ ਸਕੂਟਰ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਜਿਸ ਕਾਰਨ ਪਰਿਵਾਰ ‘ਤੇ ਰੁਜ਼ਗਾਰ ਦਾ ਸੰਕਟ ਪੈਦਾ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਸੰਸਦ ਮੈਂਬਰ ਸਾਹਨੀ ਨੇ ਗੁਰਪ੍ਰੀਤ ਨੂੰ ਦੁਬਾਰਾ ਕੰਮ ਸ਼ੁਰੂ ਕਰਨ ਲਈ 1.25 ਲੱਖ ਰੁਪਏ ਦੀ ਨਵੀਂ ਬਾਈਕ ਦੇਣ ਦਾ ਐਲਾਨ ਕੀਤਾ ਹੈ।
ਸਾਹਨੀ ਨੇ ਕਿਹਾ ਕਿ ਕਿਸੇ ਵੀ ਮੰਦਭਾਗੀ ਘਟਨਾ ਤੋਂ ਪ੍ਰਭਾਵਿਤ ਪੰਜਾਬੀਆਂ ਦੇ ਨਾਲ ਖੜ੍ਹਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਅਤੇ ਲੋੜਵੰਦ ਪਰਿਵਾਰਾਂ ਨੂੰ ਆਤਮ ਨਿਰਭਰ ਬਣਾਉਣ ਲਈ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

