ਕੋਰੋਨਾ ਵਾਇਰਸ ਵਿਰੁੱਧ ਜਾਰੀ ਜੰਗ ਵਿਚ ਚੀਮਾ ਨੇ ਪਾਇਆ ਵੱਡਾ ਯੋਗਦਾਨ !

TeamGlobalPunjab
2 Min Read

ਸੁਲਤਾਨਪੁਰ ਲੋਧੀ : ਕੋਰੋਨਾ ਵਾਇਰਸ ਨਾਲ ਲੜਨ ਲਈ ਹਰ ਕੋਈ ਆਪਣੀ ਬਣਦੀ ਡਿਊਟੀ ਕਰ ਰਿਹਾ ਹੈ। ਇਸ ਲੜਾਈ ਵਿਚ ਜਿਥੇ ਡਾਕਟਰ ਅਤੇ ਪੁਲਿਸ ਪ੍ਰਸਾਸ਼ਨ ਸਰੀਰਕ ਤੌਰ ਤੇ ਲੋਕਾਂ ਦੀ ਮਦਦ ਕਰ ਰਹੇ ਹਨ । ਉਥੇ ਹੀ ਸਿਆਸਤਦਾਨ ਵੀ ਇਸ ਵਿਚ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ । ਅੱਜ ਜਿਥੇ ਸੀਨੀਅਰ ਆਂਗੂ ਤ੍ਰਿਪਤ ਰਾਜਿੰਦਰ ਬਾਜਵਾ ਨੇ ਆਪਣੀ ਤਨਖਾਹ ਦਾ 30 ਫੀਸਦੀ ਹਿਸਾ ਇਸ ਲੜਾਈ ਲਈ ਦੇਣ ਦਾ ਐਲਾਨ ਕੀਤਾ ਹੈ ਉਥੇ ਹੀ ਹੁਣ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਵੀ ਇਸ ਲਈ ਦਾਨ ਦੇਣ ਦਾ ਐਲਾਨ ਕੀਤਾ ਹੈ । ਉਨ੍ਹਾਂ ਆਪਣੀ ਤਨਖਾਹ ਦਾ 30 ਫੀਸਦੀ ਹਿਸਾ ਛੇ ਮਹੀਨੇ ਲਈ ਮੁਖ ਮੰਤਰੀ ਰਾਹਤ ਫੰਡ ਵਿਚ ਦਾਨ ਦੇਣ ਦਾ ਐਲਾਨ ਕੀਤਾ ਹੈ । ਇਸ ਦੀ ਜਾਣਕਾਰੀ ਉਨ੍ਹਾਂ ਆਪਣੇ ਟਵੀਟਰ ਹੈਂਡਲ ਰਹੀ ਦਿਤੀ ਹੈ ।

ਦੱਸ ਦੇਈਏ ਕਿ ਸੂਬਾ ਸਰਕਾਰ ਵਲੋਂ ਕੋਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਜੰਗ ਲਈ ਲੋਂੜੀਦੇ ਫੰਡ ਜੁਟਾਉਣ ਲਈ ਪਹਿਲਕਦਮੀ ਕਰਦਿਆਂ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਅਗਲੇ ਛੇ ਮਹੀਨਿਆਂ ਲਈ ਆਪਣੀ ਤਨਖ਼ਾਹ ਦਾ ਤੀਹ ਫੀਸਦੀ ਹਿੱਸਾ ਮੁੱਖ ਮੰਤਰੀ ਰਾਹਤ ਕੋਸ਼ ਵਿਚ ਦੇਣ ਦਾ ਫੈਸਲਾ ਕੀਤਾ ਹੈ। ਬਾਜਵਾ ਨੇ ਆਪਣੇ ਇਸ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੂਰੀ ਦੁਨੀਆਂ ਦੀ ਤਰਾਂ ਪੰਜਾਬ ਵੀ ਇਸ ਵੇਲੇ ਕਰੋਨਾ ਦੀ ਕਰੋਪੀ ਕਾਰਨ ਅਤਿ ਗੰਭੀਰ ਸੰਕਟ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ। ਸਿਹਤ, ਪੁਲੀਸ, ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ ਸਮੇਤ ਸੂਬੇ ਦੇ ਕਈ ਹੋਰ ਮਹਿਕਮਿਆਂ ਦੇ ਮੁਲਾਜ਼ਮ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦਿਆਂ ਕਰੋਨਾ ਵਿਰੁੱਧ ਮੂਹਰੇ ਹੋ ਕੇ ਜੰਗ ਲੜ ਰਹੇ ਹਨ।

Share This Article
Leave a Comment