ਨਿਊਜ਼ ਡੈਸਕ: ਮਸ਼ਹੂਰ ਭਾਰਤੀ ਖੇਤੀ ਵਿਗਿਆਨੀ MS ਸਵਾਮੀਨਾਥਨ ਦਾ 98 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ।ਉਨ੍ਹਾਂ ਨੇ ਤਾਮਿਲਨਾਡੂ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਏ ਹਨ।
ਐੱਮਐੱਸ ਸਵਾਮੀਨਾਥਨ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੂੰ ਖੇਤੀਬਾੜੀ ਦੇ ਖੇਤਰ ‘ਚ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਖੇਤੀਬਾੜੀ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ।ਸਵਾਮੀਨਾਥਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੀ ਤਰੱਕੀ ਨੂੰ ਦੇਖਣ ਦਾ ਉਨ੍ਹਾਂ ਦਾ ਜਨੂੰਨ ਮਿਸਾਲੀ ਸੀ ਅਤੇ ਉਨ੍ਹਾਂ ਦਾ ਜੀਵਨ ਅਤੇ ਕੰਮ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਦੇਸ਼ ਦੀ ‘ਹਰੀ ਕ੍ਰਾਂਤੀ’ ‘ਚ ਅਹਿਮ ਯੋਗਦਾਨ ਪਾਉਣ ਵਾਲੇ ਸਵਾਮੀਨਾਥਨ ਦਾ ਵੀਰਵਾਰ ਨੂੰ ਚੇਨਈ ‘ਚ ਦਿਹਾਂਤ ਹੋ ਗਿਆ। ਉਹ 98 ਸਾਲ ਦੇ ਸਨ।
Deeply saddened by the demise of Dr. MS Swaminathan Ji. At a very critical period in our nation’s history, his groundbreaking work in agriculture transformed the lives of millions and ensured food security for our nation. pic.twitter.com/BjLxHtAjC4
— Narendra Modi (@narendramodi) September 28, 2023
- Advertisement -
ਉਨ੍ਹਾਂ ਕਿਹਾ ਕਿ ਡਾ. ਐਮ.ਐਸ. ਸਵਾਮੀਨਾਥਨ ਦੇ ਦਿਹਾਂਤ ਤੋਂ ਬਹੁਤ ਦੁਖੀ ਹਾਂ। ਸਾਡੇ ਦੇਸ਼ ਦੇ ਇਤਿਹਾਸ ਦੇ ਇੱਕ ਬਹੁਤ ਹੀ ਨਾਜ਼ੁਕ ਦੌਰ ਵਿਚ, ਖੇਤੀਬਾੜੀ ਵਿਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੇ ਲੱਖਾਂ ਲੋਕਾਂ ਦੇ ਜੀਵਨ ਨੂੰ ਬਦਲ ਦਿੱਤਾ ਅਤੇ ਸਾਡੇ ਦੇਸ਼ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਇਆ।PM ਮੋਦੀ ਨੇ ਕਿਹਾ ਕਿ ਖੇਤੀਬਾੜੀ ਵਿਚ ਆਪਣੇ ਕ੍ਰਾਂਤੀਕਾਰੀ ਯੋਗਦਾਨ ਤੋਂ ਇਲਾਵਾ, ਸਵਾਮੀਨਾਥਨ ਨਵੀਨਤਾ ਦਾ ਇੱਕ ‘ਸ਼ਕਤੀਸ਼ਾਲਾ’ ਅਤੇ ਬਹੁਤ ਸਾਰੇ ਲੋਕਾਂ ਲਈ ਇੱਕ ਸੂਝਵਾਨ ਮਾਰਗਦਰਸ਼ਕ ਵੀ ਸਨ। ਖੋਜ ਪ੍ਰਤੀ ਉਸ ਦੀ ਅਟੁੱਟ ਵਚਨਬੱਧਤਾ ਅਤੇ ਲੋਕਾਂ ਲਈ ਇੱਕ ਵਕੀਲ ਵਜੋਂ ਉਹਨਾਂ ਦੀ ਭੂਮਿਕਾ ਨੇ ਅਣਗਿਣਤ ਵਿਗਿਆਨੀਆਂ ਅਤੇ ਖੋਜਕਾਰਾਂ ‘ਤੇ ਅਮਿੱਟ ਛਾਪ ਛੱਡੀ ਹੈ।
Deeply saddened by the demise of Dr. MS Swaminathan Ji. At a very critical period in our nation’s history, his groundbreaking work in agriculture transformed the lives of millions and ensured food security for our nation. pic.twitter.com/BjLxHtAjC4
— Narendra Modi (@narendramodi) September 28, 2023
- Advertisement -
Beyond his revolutionary contributions to agriculture, Dr. Swaminathan was a powerhouse of innovation and a nurturing mentor to many. His unwavering commitment to research and mentorship has left an indelible mark on countless scientists and innovators.
— Narendra Modi (@narendramodi) September 28, 2023
ਦੱਸ ਦੇਈਏ ਕਿ ਉਨ੍ਹਾਂ ਨੇ 1972 ਤੋਂ 1979 ਤੱਕ ICAR ਦੀ ਜ਼ਿੰਮੇਵਾਰੀ ਨਿਭਾਈ। ਉਨ੍ਹਾਂ ਨੂੰ ਖੇਤੀਬਾੜੀ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਲਈ ਭਾਰਤ ਸਰਕਾਰ ਦੁਆਰਾ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਸਵਾਮੀਨਾਥਨ ਦੇ ਬਾਰੇ ਕਿਹਾ ਜਾਂਦਾ ਹੈ ਕਿ ਉਹ ਸ਼ੁਰੂ ਵਿੱਚ ਪੁਲਿਸ ਅਫਸਰ ਬਣਨਾ ਚਾਹੁੰਦੇ ਸਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.