ਨਵੀਂ ਦਿੱਲੀ: ਖੇਤੀ ਕਾਨੂੰਨ ਮੁੱਦੇ ‘ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨ ਤਹਿਤ ਉਨ੍ਹਾਂ ਦੀ ਸਰਕਾਰ ਘੱਟੋ ਘੱਟ ਸਮਰਥਨ ਮੁੱਲ (MSP) ‘ਤੇ ਫਸਲਾਂ ਦੀ ਖਰੀਦ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਨਵੇਂ ਖੇਤੀਬਾੜੀ ਕਾਨੂੰਨ ‘ਤੇ ਉਲਝਣ ਪੈਦਾ ਹੋਈ ਹੈ। ਦੇਸ਼ ਦੀ ਖੁਰਾਕ ਸੁਰੱਖਿਆ ਲਈ ਐਮਐਸਪੀ ਉੱਤੇ ਅਨਾਜ ਦੀ ਖਰੀਦ ਦੇਸ਼ ਦੀ ਭੋਜਨ ਸੁਰੱਖਿਆ ਲਈ ਮਹੱਤਵਪੂਰਨ ਹੈ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਕਣਕ ਅਤੇ ਝੋਨੇ ਦੀ ਖ਼ਰੀਦ ਦੇ ਸਾਰੇ ਪੁਰਾਣੇ ਰਿਕਾਰਡ ਤੋੜ ਚੁੱਕੀ ਹੈ। ਖੇਤੀਬਾੜੀ ਸਬੰਧੀ ਜਾਰੀ ਕੀਤੇ ਗਏ ਨਵੇਂ ਕਾਨੂੰਨ ਕਿਸਾਨਾਂ ਲਈ ਲਾਭਦਾਇਕ ਹਨ। ਖੇਤੀ ਸੁਧਾਰਾਂ ਨਾਲ ਕਿਸਾਨਾਂ ਦੀ ਆਮਦਨ ‘ਚ ਵਾਧਾ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਿਸਾਨਾਂ ਨੂੰ ਲਾਗਤ ਤੋਂ ਡੇਢ ਗੁਣਾ ਭਾਅ ਘੱਟੋ ਘੱਟ ਸਮਰਥਨ ਮੁੱਲ ਦੇ ਰੂਪ ਵਿੱਚ ਮਿਲੇ ਇਸ ਦੇ ਲਈ ਕਈ ਕਦਮ ਉਠਾਏ ਗਏ ਹਨ।