ਮੁਕੇਸ਼ ਅੰਬਾਨੀ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ, 400 ਕਰੋੜ ਦੀ ਕੀਤੀ ਮੰਗ

Global Team
2 Min Read

ਮੁੰਬਈ: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਇੱਕ ਹੋਰ ਧਮਕੀ ਭਰੀ ਈਮੇਲ ਮਿਲੀ ਹੈ। ਉਨ੍ਹਾਂ ਤੋਂ 400 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਫਿਰੌਤੀ ਦੀ ਮੰਗ ਕਰਨ ਵਾਲੀਆਂ ਮੇਲ ਲਗਾਤਾਰ ਆ ਰਹੀਆਂ ਹਨ। ਨਵੀਂ ਮੇਲ ਵਿੱਚ, ਧਮਕੀ ਭੇਜਣ ਵਾਲੇ ਨੇ ਨਜ਼ਰਅੰਦਾਜ਼ ਕਰਨ ‘ਤੇ ਗੰਭੀਰ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਹੈ। ਪੁਲਿਸ ਮੁਤਾਬਕ 31 ਅਕਤੂਬਰ ਤੋਂ ਨਵੰਬਰ ਵਿਚਾਲੇ ਦੋ ਧਮਕੀ ਭਰੇ ਈਮੇਲ ਮਿਲੇ ਸਨ। ਭੇਜਣ ਵਾਲੇ ਨੇ ਆਪਣੀ ਪਛਾਣ ਸ਼ਾਦਾਬ ਖਾਨ ਵਜੋਂ ਕੀਤੀ ਹੈ।

ਪੁਲਿਸ ਨੇ ਕਿਹਾ, ‘ਉਦਯੋਗਪਤੀ ਮੁਕੇਸ਼ ਅੰਬਾਨੀ ਨੂੰ 31 ਅਕਤੂਬਰ ਤੋਂ 1 ਨਵੰਬਰ ਦੇ ਵਿਚਾਲੇ ਇੱਕ ਵਾਰ ਫਿਰ ਦੋ ਧਮਕੀ ਭਰੇ ਈਮੇਲ ਪ੍ਰਾਪਤ ਹੋਏ, ਜਿਸ ਵਿੱਚ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਨੇ ਪਿਛਲੀ ਈਮੇਲ ਨੂੰ ਨਜ਼ਰਅੰਦਾਜ਼ ਕੀਤਾ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ। ਮੇਲ ਭੇਜਣ ਵਾਲੇ ਨੇ 400 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ।’ ਇਸ ਤੋਂ ਪਹਿਲਾਂ ਅੰਬਾਨੀ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ, ਜਿਸ ਵਿੱਚ ਉਨ੍ਹਾਂ ਨੂੰ 20 ਕਰੋੜ ਰੁਪਏ ਨਾ ਦੇਣ ‘ਤੇ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ ਸੀ।

ਅਧਿਕਾਰੀ ਨੇ ਕਿਹਾ ਕਿ ਮੁੰਬਈ ਪੁਲਿਸ, ਅਪਰਾਧ ਸ਼ਾਖਾ ਅਤੇ ਸਾਈਬਰ ਟੀਮ ਈਮੇਲ ਭੇਜਣ ਵਾਲੇ ਵਿਅਕਤੀ ਦਾ ਪਤਾ ਲਗਾਉਣ ਲਈ ਕੰਮ ਕਰ ਰਹੀ ਹੈ।

ਮੁੰਬਈ ਪੁਲਿਸ ਨੇ ਪਿਛਲੇ ਸਾਲ ਬਿਹਾਰ ਦੇ ਦਰਭੰਗਾ ਤੋਂ ਇੱਕ ਵਿਅਕਤੀ ਨੂੰ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮ ਨੇ ਮੁੰਬਈ ਦੇ ਸਰ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment