ਕਿਸਾਨ ਦੀ ਚਮਕੀ ਕਿਸਮਤ, ਦੀਵਾਲੀ ਬੰਪਰ ‘ਚ 1 ਕਰੋੜ ਰੁਪਏ ਦਾ ਜਿੱਤਿਆ ਇਨਾਮ

TeamGlobalPunjab
1 Min Read

ਚੰਡੀਗੜ੍ਹ : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕੋਟਭਾਈ ਦੇ ਕਿਸਾਨ ਰਜਿੰਦਰ ਸਿੰਘ ਪੰਜਾਬ ਸਟੇਟ ਦੀਵਾਲੀ ਬੰਪਰ ਦਾ ਇੱਕ ਕਰੋੜ ਰੁਪਏ ਦਾ ਦੂਸਰਾ ਇਨਾਮ ਜਿੱਤ ਕੇ ਕਰੋੜਪਤੀ ਬਣ ਗਏ ਹਨ। ਇਸ ਬੰਪਰ ਦਾ ਨਤੀਜਾ 8 ਨਵੰਬਰ ਨੂੰ ਐਲਾਨਿਆ ਗਿਆ ਸੀ।

ਰਾਜਿੰਦਰ ਸਿੰਘ ਨੂੰ ਇਹ ਇਨਾਮ ਲਾਟਰੀ ਟਿਕਟ ਨੰਬਰ ਏ- 875367 ਲਈ ਮਿਲਿਆ ਹੈ। ਜੇਤੂ ਵੱਲੋਂ ਇਨਾਮ ਦੀ ਰਾਸ਼ੀ ਪ੍ਰਾਪਤ ਕਰਨ ਲਈ ਸਟੇਟ ਲਾਟਰੀ ਵਿਭਾਗ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਲਾਟਰੀ ਟਿਕਟ ਅਤੇ ਲੋੜੀਂਦੇ ਦਸਤਾਵੇਜ ਜਮ੍ਹਾਂ ਕਰਵਾਏ ਗਏ।

ਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੀਆਂ ਦੋ ਧੀਆਂ ਤੇ ਇਕ ਪੁੱਤਰ ਹੈ। ਉਸ ਨੇ ਕਿਹਾ ਕਿ ਉਹ ਇਸ ਇਨਾਮੀ ਰਾਸ਼ੀ ਦੀ ਵਰਤੋਂ ਧੀਆਂ ਦੇ ਵਿਆਹ, ਮਕਾਨ ਬਣਾਉਣ ਅਤੇ ਹੋਰ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕਰੇਗਾ।

- Advertisement -

ਇਹ ਲਾਟਰੀ ਗਿੱਦੜਬਾਹਾ ਬੱਸ ਸਟੈਂਡ ਤੋਂ ਖਰੀਦੀ ਗਈ ਸੀ ਵਿਕਰੇਤਾ ਵਲੋਂ ਲਗਾਤਾਰ ਜੇਤੂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਤੇ ਜੇਤੂ ਵਲੋਂ ਫੋਨ ਨਹੀਂ ਚੁੱਕਿਆਂ ਜਾ ਰਿਹਾ ਸੀ। ਜੇਤੂ ਨੇ ਕਿਹਾ ਜਦੋ ਸਾਨੂੰ ਫੋਨ ਆਇਆ ਤਾਂ ਪਹਿਲਾ ਉਸ ‘ਤੇ ਸਾਨੂੰ ਵਿਸ਼ਵਾਸ ਨਾਂ ਹੋਇਆ। ਉਨ੍ਹਾਂ ਕਿਹਾ ਸਾਡੇ ‘ਤੇ ਵਾਹਿਗੁਰੂ ਦੀ ਕਿਰਪਾ ਹੋਈ ਹੈ ਅਸੀਂ ਬਹੁਤ ਖੁਸ਼ ਹਾਂ।

Share this Article
Leave a comment