ਲਾਰੈਂਸ ਬਿਸ਼ਨੋਈ ਦਾ ਮੁਕਤਸਰ ਪੁਲਿਸ ਨੂੰ ਮਿਲਿਆ 3 ਦਿਨ ਦਾ ਰਿਮਾਂਡ

Rajneet Kaur
1 Min Read

ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 16 ਦਸੰਬਰ ਤੱਕ ਰਿਮਾਂਡ ਹਾਸਲ ਕੀਤਾ ਹੈ।  ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ 6 ਦਿਨ ਦਾ ਰਿਮਾਂਡ ਪੂਰਾ ਹੋਣ ’ਤੇ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 16 ਦਸੰਬਰ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਅੱਜ 8 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਤੇ ਅਦਾਲਤ ਵਲੋਂ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਪੁਲਿਸ ਬਿਸ਼ਨੋਈ ਨੂੰ 2021 ਦੇ ਫਿਰੌਤੀ ਦੇ ਮਾਮਲੇ ਵਿਚ ਲੈ ਕੇ ਆਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment