ਓਨਟਾਰੀਓ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਨਾਲ ਕਈ ਗੱਡੀਆਂ ਦੀ ਟੱਕਰ

Global Team
1 Min Read

ਵਾਟਰਡਨ: ਓਨਟਾਰੀਓ ਦੇ ਵਾਟਰਡਨ ਵਿੱਚ ਉਸ ਵੇਲੇ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਇੱਕ ਟਰੱਕ ਨਾਲ ਕਈ ਵਾਹਨਾਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ 2 ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾ ਦਿੱਤਾ ਗਿਆ।

ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਮੁਤਾਬਕ ਐਤਵਾਰ ਸਵੇਰੇ 8 ਵਜੇ ਦੇ ਲਗਭਗ ਵਾਟਰਡਨ ਵਿੱਚ ਮਿਲਗਵ ਸਾਈਡ ਰੋਡ ਅਤੇ ਹਾਈਵੇਅ 6 ‘ਤੇ ਤਿੰਨ ਵਾਹਨਾਂ ਦੀ ਆਪਸ ਵਿੱਚ ਟੱਕਰ ਹੋ ਗਈ, ਜਿਨਾਂ ਵਿੱਚ ਇੱਕ ਟਰੱਕ ਸ਼ਾਮਲ ਸੀ। ਇਸ ਹਾਦਸੇ ਵਿੱਚ 2 ਲੋਕ ਗੰਭੀਰ ਜ਼ਖਮੀ ਹੋ ਗਏ, ਜਿਨਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਤੇ ਉੱਥੇੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਬਰਲਿੰਗਟਨ ਅਤੇ ਹੈਮਿਲਟਨ ਦੀ ਪੁਲਿਸ ਵੱਲੋਂ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਸੜਕ ਹਾਦਸਿਆਂ ਵਿੱਚ ਹਰ ਰੋਜ਼ ਵਾਧਾ ਹੁੰਦਾ ਜਾ ਰਿਹਾ ਹੈ। ਜ਼ਿਆਦਾਤਰ ਹਾਦਸੇ ਤੇਜ਼ ਰਫ਼ਤਾਰੀ ਜਾਂ ਨਸ਼ੇ ਕਾਰਨ ਵਾਪਰ ਰਹੇ ਹਨ। ਇਨ੍ਹਾਂ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ।

ਕਈ ਡਰਾਈਵਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਵੀ ਕਰਦੇ ਹਨ। ਇਸ ਤਰ੍ਹਾਂ ਕਰਕੇ ਉਹ ਨਾਂ ਸਿਰਫ਼ ਆਪਣੀ, ਸਗੋਂ ਦੂਜਿਆਂ ਦੀ ਜਾਨ ਨੂੰ ਵੀ ਖ਼ਤਰੇ ਵਿੱਚ ਪਾ ਦਿੰਦੇ ਹਨ।

Share This Article
Leave a Comment