ਨਵੀਂ ਦਿੱਲੀ: ਦੇਸ਼ ਵਿੱਚ ਸੀਆਰਪੀਐਫ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਪੁਲਿਸ ਫੋਰਸ ਅਲਰਟ ‘ਤੇ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜਿਨ੍ਹਾਂ ਸਕੂਲਾਂ ਨੂੰ ਧਮਕੀਆਂ ਮਿਲੀਆਂ ਹਨ, ਉਨ੍ਹਾਂ ਵਿੱਚ ਦੋ ਦਿੱਲੀ ਅਤੇ ਇੱਕ ਹੈਦਰਾਬਾਦ ਵਿੱਚ ਹੈ।
ਜ਼ਿਕਰਯੋਗ ਹੈ ਕਿ ਇਨ੍ਹਾਂ ਦਿਨਾਂ ‘ਚ ਦੇਸ਼ ਦੀਆਂ ਵੱਖ-ਵੱਖ ਏਅਰਲਾਈਨਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ। ਇਸ ਕਾਰਨ ਵੱਖ-ਵੱਖ ਏਅਰਲਾਈਨਜ਼ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੁਲਿਸ ਨੇ ਦੱਸਿਆ ਕਿ ਸਕੂਲ ਪ੍ਰਬੰਧਕਾਂ ਨੂੰ ਈਮੇਲ ਰਾਹੀਂ ਬੰਬ ਦੀ ਇਹ ਧਮਕੀ ਮਿਲੀ ਸੀ। ਧਿਆਨ ਯੋਗ ਹੈ ਕਿ ਇਹ ਧਮਕੀਆਂ ਦਿੱਲੀ ਦੇ ਰੋਹਿਣੀ ਵਿੱਚ ਸਥਿਤ ਸੀਆਰਪੀਐਫ ਸਕੂਲ ਦੀ ਕੰਧ ਕੋਲ ਹੋਏ ਬੰਬ ਧਮਾਕੇ ਤੋਂ ਇੱਕ ਦਿਨ ਬਾਅਦ ਮਿਲੀ ਸੀ। ਬੰਬ ਧਮਾਕੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਆਸਪਾਸ ਦੀਆਂ ਦੁਕਾਨਾਂ ਅਤੇ ਵਾਹਨਾਂ ਦੇ ਸ਼ੀਸ਼ੇ ਟੁੱਟ ਗਏ। ਪੁਲਿਸ ਇਨ੍ਹਾਂ ਬੰਬ ਧਮਕੀਆਂ ਦੀ ਜਾਂਚ ਕਰ ਰਹੀ ਹੈ ਅਤੇ ਹਾਈ ਅਲਰਟ ‘ਤੇ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।