ਨਿਊਜ਼ ਡੈਸਕ: ਆਸਟ੍ਰੇਲੀਆ ਦੇ ਸਿਡਨੀ ‘ਚ ਅੱਤਵਾਦੀ ਹਮਲਾ ਹੋਇਆ ਹੈ ਜਿਸ ‘ਚ ਲੋਕਾਂ ਦੇ ਮਾਰੇ ਜਾਣ ਦੀ ਵੀ ਖਬਰ ਸਾਹਮਣੇ ਆਈ ਹੈ। ਆਸਟ੍ਰੇਲੀਅਨ ਮੀਡੀਆ ਮੁਤਾਬਕ ਸਿਡਨੀ ਦੇ ਇੱਕ ਸ਼ਾਪਿੰਗ ਸੈਂਟਰ ਵਿੱਚ ਗੋਲੀਬਾਰੀ ਅਤੇ ਛੁਰੇਬਾਜ਼ੀ ਦੀ ਘਟਨਾ ਤੋਂ ਬਾਅਦ 6 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਕਈ ਜ਼ਖਮੀ ਦੱਸੇ ਜਾ ਰਹੇ ਹਨ। ਸਿਡਨੀ ਪੁਲਿਸ ਇਸ ਘਟਨਾ ਨੂੰ ਅੱਤਵਾਦੀ ਹਮਲਾ ਮੰਨ ਰਹੀ ਹੈ। ਹਮਲੇ ਤੋਂ ਬਾਅਦ ਮੌਲ ‘ਚ ਹਫੜਾ-ਦਫੜੀ ਮਚ ਗਈ। ਲੋਕ ਆਪਣੀ ਜਾਨ ਬਚਾਉਣ ਲਈ ਇੱਧਰ ਉਧਰ ਭੱਜਣ ਲੱਗੇ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮੌਲ ‘ਚ ਫਸੇ ਹਜ਼ਾਰਾਂ ਲੋਕਾਂ ਨੂੰ ਬਾਹਰ ਕੱਢਿਆ ਗਿਆ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਨਿਊ ਸਾਊਥ ਵੇਲਜ਼ ਸਟੇਟ ਪੁਲਿਸ ਨੇ ਕਿਹਾ ਕਿ ਪੂਰੇ ਮੌਲ ਨੂੰ ਘੇਰ ਲਿਆ ਗਿਆ ਹੈ। ਇਸ ਦੌਰਾਨ, ਸੋਸ਼ਲ ਮੀਡੀਆ ‘ਤੇ ਕਈ ਪੋਸਟਾਂ ਵਿੱਚ ਭੀੜ ਨੂੰ ਮੌਲ ਅਤੇ ਪੁਲਿਸ ਵਾਹਨਾਂ ਅਤੇ ਖੇਤਰ ਵਿੱਚ ਐਮਰਜੈਂਸੀ ਸੇਵਾਵਾਂ ਤੋਂ ਭੱਜਦੇ ਹੋਏ ਦਿਖਾਇਆ ਗਿਆ ਹੈ। ਜਾਣਕਾਰੀ ਮੁਤਾਬਕ ਦੋ ਹਮਲਾਵਰ ਸਨ, ਜਿਨ੍ਹਾਂ ਵਿੱਚੋਂ ਇੱਕ ਮਾਰਿਆ ਗਿਆ ਹੈ। ਜਦਕਿ ਦੂਜੇ ਦੀ ਖਬਰ ਲਿਖੇ ਜਾਣ ਤੱਕ ਭਾਲ ਜਾਰੀ ਹੈ।
ਰਿਪੋਰਟ ਮੁਤਾਬਕ ਇਹ ਅੱਤਵਾਦੀ ਹਮਲਾ ਬੋਂਡੀ ਜੰਕਸ਼ਨ ‘ਤੇ ਹੋਇਆ। ਸਿਡਨੀ ਪੁਲਿਸ ਮੁਤਾਬਕ ਹਮਲਾਵਰਾਂ ਦਾ ਮਕਸਦ ਸ਼ਾਇਦ ਦੁਕਾਨਦਾਰਾਂ ਨੂੰ ਨਿਸ਼ਾਨਾ ਬਣਾਉਣਾ ਸੀ। ਮੌਲ ਕੈਂਪਸ ਵਿੱਚ ਐਮਰਜੈਂਸੀ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸ਼ਾਪਿੰਗ ਸੈਂਟਰ ‘ਤੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ, ਜਿਸ ਤੋਂ ਬਾਅਦ ਲੋਕਾਂ ਨੂੰ ਉਥੋਂ ਭੱਜਦੇ ਦੇਖਿਆ ਗਿਆ।
ਨਿਊ ਸਾਊਥ ਵੇਲਜ਼ ਪੁਲਿਸ ਨੇ ਦੱਸਿਆ ਕਿ ਹਮਲਾ ਵੈਸਟਫੀਲਡ ਬੌਂਡੀ ਜੰਕਸ਼ਨ ਮੌਲ ਕੰਪਲੈਕਸ ਵਿਖੇ ਹੋਇਆ, ਜੋ ਸ਼ਨੀਵਾਰ ਦੁਪਹਿਰ ਨੂੰ ਦੁਕਾਨਦਾਰਾਂ ਨਾਲ ਭਰਿਆ ਹੋਇਆ ਸੀ। ਫਿਲਹਾਲ ਮੌਲ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਨੇ ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਪੁਲਿਸ ਘਟਨਾ ਦੇ ਸਬੰਧ ਵਿੱਚ ਜਾਂਚ ਕਰ ਰਹੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਮਲਾ ਕਿੱਥੋਂ ਆਇਆ ਅਤੇ ਇਸ ਦੀ ਮੰਗ ਕੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।