ਕੰਗਨਾ ਰਣੌਤ ਖਿਲਾਫ ਜਾਰੀ ਹੋ ਸਕਦੇ ਨੇ ਗ੍ਰਿਫਤਾਰੀ ਵਾਰੰਟ

TeamGlobalPunjab
1 Min Read

ਨਿਊਜ਼ ਡੈਸਕ: ਜਾਵੇਦ ਅਖਤਰ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਅੰਧੇਰੀ ਅਦਾਲਤ ਵਿੱਚ ਹੋਈ। ਜਾਵੇਦ ਅਖਤਰ ਆਪਣੀ ਪਤਨੀ ਅਤੇ ਬਾਲੀਵੁੱਡ ਅਦਾਕਾਰਾ ਸ਼ਬਾਨਾ ਆਜ਼ਾਮੀ ਦੇ ਨਾਲ ਮਾਮਲੇ ਦੀ ਸੁਣਵਾਈ ਲਈ ਅਦਾਲਤ ਪਹੁੰਚੇ, ਪਰ ਕੰਗਨਾ ਰਣੌਤ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਈ।

ਕੰਗਨਾ ਰਣੌਤ ਦੇ ਵਕੀਲ ਰਿਜ਼ਵਾਨ ਸਿੱਦੀਕੀ ਦਾ ਕਹਿਣਾ ਹੈ ਕਿ ਅਦਾਕਾਰਾ ਦੀ ਸਿਹਤ ਖਰਾਬ ਹੈ, ਜਿਸ ਕਾਰਨ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੀ। ਉਸ ਦੇ ਵਕੀਲ ਨੇ ਅਦਾਲਤ ਦੀ ਪੇਸ਼ੀ ਤੋਂ ਛੋਟ ਦੀ ਮੰਗ ਵੀ ਕੀਤੀ। ਜਿਸ ਤੋਂ ਬਾਅਦ ਅਦਾਲਤ ਨੇ ਅਦਾਕਾਰਾ ਨੂੰ 20 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਹਨ।

ਇਸ ਦੇ ਨਾਲ ਹੀ ਜੱਜ ਨੇ ਇਹ ਵੀ ਕਿਹਾ ਕਿ ਜੇਕਰ ਅਗਲੀ ਸੁਣਵਾਈ ਵਿੱਚ ਕੰਗਨਾ ਅਦਾਲਤ ਵਿੱਚ ਪੇਸ਼ ਨਹੀਂ ਹੁੰਦੀ ਤਾਂ ਉਸ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਜਾਵੇਗਾ।

Share this Article
Leave a comment