ਲਿਵ-ਇਨ ਪਾਰਟਨਰ ਨੇ ਔਰਤ ਦਾ ਕਤਲ ਕਰਕੇ ਲਾਸ਼ ਦੇ ਕੀਤੇ ਕਈ ਟੁਕੜੇ

Prabhjot Kaur
2 Min Read

ਮੁੰਬਈ: ਅੱਜ ਮੁੰਬਈ ਦੇ ਮੀਰਾ ਰੋਡ ਇਲਾਕੇ ਤੋਂ ਅਜਿਹੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਰਿਪੋਰਟਾਂ ਮੁਤਾਬਕ ਇੱਥੇ ਰਹਿੰਦੇ ਮਨੋਜ ਸੇਨ ਨਾਮ ਦੇ ਵਿਅਕਤੀ ਨੇ ਆਪਣੇ ਲਿਵ-ਇਨ ਪਾਰਟਨਰ ਦਾ ਕਤਲ ਕਰਕੇ ਉਸ ਦੇ ਟੁਕੜੇ-ਟੁਕੜੇ ਕਰ ਦਿੱਤੇ।

ਇਸ ਤੋਂ ਬਾਅਦ ਜਦੋਂ ਚਾਰ ਦਿਨਾਂ ਆਸ ਪਾਸ ਦੇ ਲੋਕਾਂ ਨੂੰ ਬਦਬੂ ਆਉਣ ਲੱਗੀ ਤਾਂ ਗੁਆਂਢੀਆਂ ਨੂੰ ਸ਼ੱਕ ਹੋਇਆ ਅਤੇ ਘਟਨਾ ਦਾ ਖੁਲਾਸਾ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਹੁਣ 56 ਸਾਲਾ ਮਨੋਜ ਸਾਨੇ ਨੂੰ ਗ੍ਰਿਫਤਾਰ ਕਰਕੇ ਨਿਆਨ ਨਗਰ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਔਰਤ ਦੀ ਪਛਾਣ ਸਰਸਵਤੀ ਵੈਦਿਆ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਸਰਸਵਤੀ ਦੀ ਮੌਤ ਤੋਂ ਬਾਅਦ ਉਸ ਦੇ ਟੋਟੇ-ਟੋਟੇ ਕਰ ਦਿੱਤੇ ਤੇ
ਇਨ੍ਹਾਂ ਨੂੰ ਬੋਰੀਆਂ ਵਿਚ ਪਾ ਕੇ ਘਰ ਦੇ ਵੱਖ-ਵੱਖ ਹਿੱਸਿਆਂ ਵਿਚ ਖਿਲਾਰ ਦਿੱਤਾ ਸੀ। ਹੁਣ ਇਹ ਵੀ ਕਿਹਾ ਜਾ ਰਿਹਾ ਹੈ ਕਿ ਸਰੀਰ ਦੇ ਕੁਝ ਹਿੱਸਿਆਂ ਨੂੰ ਪਹਿਲਾਂ ਹੀ ਟਿਕਾਣੇ ਲਗਾ ਦਿੱਤਾ ਗਿਆ ਸੀ।

ਪੁਲਿਸ ਦਾ ਕਹਿਣਾ ਹੈ ਕਿ ਬੁੱਧਵਾਰ ਸ਼ਾਮ ਨੂੰ ਗੀਤਾ-ਆਕਾਸ਼ਦੀਪ ਸੁਸਾਇਟੀ ਦੇ ਲੋਕਾਂ ਵਲੋਂ ਇੱਕ ਫਲੈਟ ‘ਚੋਂ ਬਦਬੂ ਆਉਣ ਦੀ ਸ਼ਿਕਾਇਤ ਕੀਤੀ ਗਈ ਸੀ। ਜਦੋਂ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਤਾਂ ਜਾਂਚ ਦੌਰਾਨ ਫਲੈਟ ‘ਚੋਂ ਇੱਕ ਔਰਤ ਦੀ ਲਾਸ਼ ਟੁਕੜਿਆਂ ‘ਚ ਮਿਲੀ। ਡੀਸੀਪੀ ਨੇ ਦੱਸਿਆ ਕਿ ਮਨੋਜ ਸਾਨੇ ਅਤੇ ਸਰਸਵਤੀ ਵੈਦਿਆ ਪਿਛਲੇ ਤਿੰਨ ਸਾਲਾਂ ਤੋਂ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਸਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment