ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦਾ ਪੁੱਤਰ ਅੱਤਵਾਦੀ ਕਰਾਰ

TeamGlobalPunjab
2 Min Read

ਨਵੀਂ ਦਿੱਲੀ : ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦੇ ਪੁੱਤਰ ਹਾਫਿਜ਼ ਤਲਹਾ ਸਈਦ ਨੂੰ ਗ੍ਰਹਿ ਮੰਤਰਾਲੇ ਨੇ ਅੱਤਵਾਦੀ ਐਲਾਨ ਦਿੱਤਾ ਹੈ। ਮੰਤਰਾਲੇ ਦੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 46 ਸਾਲਾ ਹਾਫਿਜ਼ ਤਲਹਾ ਸਈਦ ਵੀ ਭਾਰਤ ਵਿੱਚ ਲਸ਼ਕਰ-ਏ-ਤੋਇਬਾ ਵੱਲੋਂ ਕੀਤੇ ਗਏ ਹਮਲਿਆਂ ਦੀ ਯੋਜਨਾਬੰਦੀ, ਫੰਡਿੰਗ ਅਤੇ ਭਰਤੀ ਵਿੱਚ ਸ਼ਾਮਲ ਸੀ। ਇਸ ਦੇ ਨਾਲ ਹੀ ਇਹ ਪਾਕਿਸਤਾਨ ਵਿੱਚ ਮੌਜੂਦ ਲਸ਼ਕਰ-ਏ-ਤੋਇਬਾ ਦੇ ਵੱਖ-ਵੱਖ ਕੇਂਦਰਾਂ ਦਾ ਦੌਰਾ ਵੀ ਕਰਦਾ ਰਹਿੰਦਾ ਹੈ।

ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ, ‘ਕੇਂਦਰ ਸਰਕਾਰ ਦਾ ਵਿਚਾਰ ਹੈ ਕਿ ਹਾਫਿਜ਼ ਤਲਹਾ ਸਈਦ ਅੱਤਵਾਦ ‘ਚ ਸ਼ਾਮਲ ਹੈ ਅਤੇ ਉਸ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੇ ਤਹਿਤ ਅੱਤਵਾਦੀ ਐਲਾਨ ਕੀਤਾ ਜਾਣਾ ਚਾਹੀਦਾ ਹੈ।’

ਖਾਸ ਗੱਲ ਇਹ ਹੈ ਕਿ ਕੇਂਦਰ ਸਰਕਾਰ ਨੇ ਅਗਸਤ 2019 ਵਿੱਚ UAPA ਵਿੱਚ ਸੋਧ ਕੀਤੇ ਸਨ। ਇਸ ਤੋਂ ਬਾਅਦ ਕਾਨੂੰਨ ਵਿੱਚ ਪ੍ਰਾਵਧਾਨ ਨੂੰ ਜੋੜਿਆ ਗਿਆ ਸੀ, ਜਿਸ ਦੇ ਤਹਿਤ ਕਿਸੇ ਵਿਅਕਤੀ ਨੂੰ ਅੱਤਵਾਦੀ ਐਲਾਨਿਆ ਜਾ ਸਕਦਾ ਸੀ। ਇਸ ਤੋਂ ਪਹਿਲਾਂ ਸਿਰਫ ਸੰਗਠਨਾਂ ਨੂੰ ਹੀ ਅੱਤਵਾਦੀ ਸੰਗਠਨ ਵਜੋਂ ਨਾਮਜ਼ਦ ਕੀਤਾ ਜਾ ਸਕਦਾ ਸੀ। ਸੋਧ ਤੋਂ ਬਾਅਦ ਮੰਤਰਾਲੇ ਨੇ 9 ਲੋਕਾਂ ਨੂੰ UAPA ਐਕਟ ਦੇ ਪ੍ਰਾਵਧਾਨਾਂ ਦੇ ਤਹਿਤ ਨਾਮਜ਼ਦ ਐਲਾਨਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment