ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਤਲੁਜ ਦਰਿਆ (ਸਸਰਾਲੀ ਕਲੋਨੀ) ਵਿੱਚ ਗਾਰ-ਸਫਾਈ ਕਾਰਜਾਂ ਦਾ ਨਿਰੀਖਣ ਕੀਤਾ।
ਮੰਤਰੀਆਂ ਨੇ ਗਾਰ ਹਟਾਉਣ ਦੇ ਕੰਮ ਨੂੰ ਤੇਜ਼ ਕਰਨ ਅਤੇ ਦਰਿਆ ਦੇ ਅਸਲ ਵਹਾਅ ਦੇ ਰਸਤੇ ਨੂੰ ਬਹਾਲ ਕਰਨ ਲਈ ਵਾਧੂ ਸਰੋਤਾਂ, ਜਿਨ੍ਹਾਂ ਵਿੱਚ ਹੋਰ ਵਿਸ਼ੇਸ਼ ਫਲੋਟਿੰਗ ਐਕਸੈਵੇਟਰ, ਪੋਕਲੇਨ ਅਤੇ ਜੇ.ਸੀ.ਬੀ. ਸ਼ਾਮਲ ਹਨ, ਦੀ ਤੁਰੰਤ ਤਾਇਨਾਤੀ ਦੇ ਨਿਰਦੇਸ਼ ਦਿੱਤੇ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਿਸ਼ੇਸ਼ ਫਲੋਟਿੰਗ ਐਕਸਕਾਵੇਟਰ ਦਰਿਆ ਦੇ ਵਹਾਅ ਨੂੰ ਉਸ ਦੇ ਅਸਲ ਰਸਤੇ ਵੱਲ ਮੋੜਨ ਲਈ ਤੈਨਾਤ ਕੀਤਾ ਹੋਇਆ ਹੈ। ਮੰਤਰੀਆਂ ਨੇ ਗਾਰ ਜਮ੍ਹਾ ਹੋਣ ਤੋਂ ਰੋਕਣ ਲਈ ਹੋਰ ਮਸ਼ੀਨਰੀ ਲਾਉਣ ਅਤੇ ਦਰਿਆ ਦੇ ਅਸਲ ਵਹਾਅ ਨੂੰ ਤੇਜ਼ੀ ਨਾਲ ਬਹਾਲ ਕਰਨ ਲਈ ਸਾਰੇ ਉਪਲਬਧ ਸਰੋਤਾਂ ਨੂੰ ਜੁਟਾਉਣ ਦੇ ਹੁਕਮ ਜਾਰੀ ਦਿੱਤੇ।