ਨਗਰ ਨਿਗਮ ਚੋਣਾਂ: ਅੰਮ੍ਰਿਤਸਰ ‘ਚ ਗੋਲੀਬਾਰੀ, ਪਟਿਆਲਾ ‘ਚ ਵੀ ਹਮਲਾ

Global Team
2 Min Read

ਚੰਡੀਗੜ੍ਹ: ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਖਤਮ ਹੁੰਦੇ ਹੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨ ਦਿੱਤੇ ਜਾਣਗੇ।

ਇੱਥੇ 44 ਨਗਰ ਕੌਂਸਲਾਂ ਵਿੱਚ ਵੀ ਵੋਟਿੰਗ ਸ਼ੁਰੂ ਹੋ ਗਈ ਹੈ। ਨਗਰ ਨਿਗਮਾਂ ਦੇ 368 ਵਾਰਡਾਂ ਅਤੇ ਨਗਰ ਕੌਂਸਲਾਂ ਦੇ 598 ਵਾਰਡਾਂ ਵਿੱਚ ਵੋਟਾਂ ਪਾਉਣ ਲਈ 1609 ਪੋਲਿੰਗ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿੱਚ 3809 ਪੋਲਿੰਗ ਬੂਥ ਹਨ। ਜਿਨ੍ਹਾਂ ਨਿਗਮਾਂ ‘ਚ ਵੋਟਿੰਗ ਹੋ ਰਹੀ ਹੈ, ਉਨ੍ਹਾਂ ‘ਚ ਕਾਂਗਰਸ ਦੇ 4 ਅਤੇ ਭਾਜਪਾ ਦੇ 1 ਮੇਅਰ ਸਨ। ਹਾਲਾਂਕਿ ਹੁਣ ਦੋ ਮੇਅਰ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ ਅਤੇ ਕਾਂਗਰਸ ਵਿੱਚੋਂ ਇੱਕ ਭਾਜਪਾ ਵਿੱਚ ਸ਼ਾਮਲ ਹੋ ਗਿਆ ਹੈ।

ਅੰਮ੍ਰਿਤਸਰ ਦੇ ਅਜਨਾਲਾ ‘ਚ ਚੋਣਾਂ ਦੌਰਾਨ ਅਣਪਛਾਤੇ ਬਦਮਾਸ਼ਾਂ ਨੇ ਥਾਰ ‘ਚ ਸਵਾਰ ਨੌਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਉੱਥੇ ਹੀ ਪਟਿਆਲਾ ‘ਚ ਭਾਜਪਾ ਆਗੂ ਜੈਇੰਦਰ ਕੌਰ ਨੇ ਕਿਹਾ ਕਿ ਬਾਹਰੋਂ ਆਏ ਲੋਕਾਂ ਨੇ ਸਾਡੇ ਬੂਥ ‘ਤੇ ਇੱਟਾਂ ਅਤੇ ਤਲਵਾਰਾਂ ਨਾਲ ਹਮਲਾ ਕੀਤਾ। ਜਿਸ ‘ਚ BFS ਜਵਾਨ ਸਣੇ 2 ਲੋਕ ਜ਼ਖਮੀ ਹੋ ਗਏ।

ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਵਾਰਡ 8, 9 ਅਤੇ 10 ਦੇ ਸਾਂਝੇ ਬੂਥ ‘ਤੇ ਲੋਕਾਂ ਵਿਚਾਲੇ ਲੜਾਈ ਹੋ ਗਈ। ਹਾਈਕੋਰਟ ਦੇ ਹੁਕਮਾਂ ‘ਤੇ ਪਟਿਆਲਾ ਦੇ 7 ਵਾਰਡਾਂ ਅਤੇ ਮੋਗਾ ਦੇ 8 ਵਾਰਡਾਂ ‘ਚ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਇੱਥੇ ਨਾਮਜ਼ਦਗੀ ਦੌਰਾਨ ਹੰਗਾਮਾ ਹੋਇਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment